ਅਜੀਤਵਾਲ 17 ਨਵੰਬਰ
ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਨੂੰ 93ਵਾਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜਨਮ ਸਥਾਨ ਪਿੰਡ ਢੁੱਡੀਕੇ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ ਨੇ ਸ਼ਿਰਕਤ ਕੀਤੀ ਜਦਕਿ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ ਅਤੇ ਨਿਹਾਲ ਸਿੰਘ ਵਾਲਾ ਦੇ ਸਹਾਇਕ ਐਸ ਪੀ ਮੁਹੰਮਦ ਸਰਫ਼ਰਾਜ਼ ਆਲਮ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ, ਡਾ. ਪਵਨ ਥਾਪਰ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ। ਏਡੀਸੀ ਹਰਚਰਨ ਸਿੰਘ ਨੇ ਕਿਹਾ ਕਿ ਆਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਤੋਂ ਪਹਿਲਾਂ ਹਰਚਰਨ ਸਿੰਘ, ਸ੍ਰੀਮਤੀ ਮਾਲਤੀ ਥਾਪਰ ਅਤੇ ਹੋਰ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ।
ਫੋਟੋ ਕੈਪਸ਼ਨ- ਲਾਲਾ ਲਾਜਪਤ ਰਾਏ ਦੇ ਬੁੱਤ ’ਤੇ ਫੁੱਲ ਮਲਾਵਾਂ ਭੇਟ ਕਰਦੇ ਹੋਏ ਏਡੀਸੀ ਹਰਚਰਨ ਸਿੰਘ ਅਤੇ ਹੋਰ।