ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 9 ਨਵੰਬਰ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਾਦਾ ਦਰਸ਼ਨ ਸਿੰਘ ਬੈਂਸ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਿੰਡ ਗੰਭੀਰਪੁਰ ਵਿੱਚ ਪਾਏ ਗਏ।
ਇਸ ਮੌਕੇ ਰਾਜਨੀਤਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਭਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਤਕਨੀਕੀ ਸਿੱਖਿਆ ਅਮਿਤ ਤਲਵਾੜ, ਪੱਤਰਕਾਰ ਜਤਿੰਦਰ ਪੰਨੂ, ਓਐੱਸਡੀ ਸੁਸ਼ੀਲ ਗੋਇਲ, ਓਐੱਸਡੀ ਮਨੀਸ਼ ਪੁਰੀ, ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਦੇ ਚੇਅਰਮੈਨ ਡਾ. ਸੰਜੀਵ ਗੌਤਮ, ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਡਾਢੀ, ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਮੀਡੀਆ ਕੋਆਰਡੀਨੇਟਰ ਦੀਪਕ ਸੋਨੀ ਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ।