ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 10 ਜੂਨ
ਇਲਾਕੇ ਦੇ ਕਾਰੋਬਾਰੀਆਂ ਤੋਂ ਦਵਿੰਦਰ ਬੰਬੀਹਾ ਗੈਂਗਸਟਰ ਗਰੁੱਪ ਦਾ ਨਾਮ ਲੈ ਕੇ ਫਿਰੌਤੀਆਂ ਮੰਗਣ ਅਤੇ ਧਮਕੀਆਂ ਦੇਣ ਵਾਲੇ ਦੋ ਨੌਜਵਾਨਾਂ ਨੂੰ ਫ਼ਰੀਦਕੋਟ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਠੱਠੀ ਭਾਈ ਅਤੇ ਸੁਖਚੈਨ ਸਿੰਘ ਬਾਜਾਖਾਨਾ ਵਜੋਂ ਹੋਈ ਹੈ। ਇਨ੍ਹਾਂ ਨੌਜਵਾਨਾਂ ਕੋਲੋਂ ਪੁਲੀਸ ਨੇ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ। ਐੱਸਐੱਸਪੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਇਨ੍ਹਾਂ ਦਾ ਇੱਕ ਸਾਥੀ ਜਸਕਰਨ ਸਿੰਘ ਮਲੇਸ਼ੀਆ ’ਚ ਰਹਿੰਦਾ ਹੈ ਅਤੇ ਮਨਪ੍ਰੀਤ ਸਿੰਘ ਤੇ ਸੁਖਚੈਨ ਸਿੰਘ ਇਲਾਕੇ ਵਿੱਚ ਉਨ੍ਹਾਂ ਵਿਅਕਤੀਆਂ ਦੀ ਸ਼ਨਾਖ਼ਤ ਕਰਦੇ ਸਨ ਜਿਨ੍ਹਾਂ ਤੋਂ ਫਿਰੌਤੀਆਂ ਮੰਗੀਆਂ ਜਾ ਸਕਦੀਆਂ ਸਨ। ਇਸ ਮਗਰੋਂ ਦੋਵੇਂ ਇਨ੍ਹਾਂ ਵਿਅਕਤੀਆਂ ਦੇ ਫੋਨ ਨੰਬਰ ਜਸਕਰਨ ਸਿੰਘ ਨੂੰ ਦਿੰਦੇ ਸਨ। ਉਹ ਇਨ੍ਹਾਂ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਦਾ ਸੀ ਸੀ। ਪੁਲੀਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ।