ਦਵਿੰਦਰ ਪਾਲ
ਚੰਡੀਗੜ੍ਹ, 4 ਅਕਤੂਬਰ
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਉਤਰ ਪ੍ਰਦੇਸ਼ ਦੇ ਲਖੀਮਪੁਰ ਦੌਰੇ ਤੋਂ ਪਹਿਲਾਂ ਯੂਪੀ ਸਰਕਾਰ ਨੇ ਹੁਕਮ ਜਾਰੀ ਕਰ ਦਿੱਤੇ ਹਨ। ਯੂਪੀ ਸਰਕਾਰ ਦੇ ਅਧਿਕਾਰੀ ਅਵਨੀਸ਼ ਕੁਮਾਰ ਅਵਸਥੀ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਨੂੰ ਪ੍ਰਦੇਸ਼ ’ਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਯੂਪੀ ਸਰਕਾਰ ਦਾ ਕਹਿਣਾ ਹੈ ਕਿ ਬਾਹਰਲੇ ਸੂਬਿਆਂ ਦੇ ਨੇਤਾਵਾਂ ਦੇ ਆਉਣ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ। ਜ਼ਿਕਰਯੋਗ ਹੈ ਕਿ ਲਖੀਮਪੁਰ ’ਚ ਚਾਰ ਕਿਸਾਨਾਂ ਦੀ ਹੱਤਿਆ ਦੀ ਘਟਨਾਂ ਤੋਂ ਬਾਅਦ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੀਨੀਅਰ ਅਧਿਕਾਰੀਆਂ ਸਮੇਤ ਮੌਕੇ ਦਾ ਦੌਰਾ ਕਰਨ ਦਾ ਐਲਾਨ ਕੀਤਾ ਸੀ ਤੇ ਸ੍ਰੀ ਰੰਧਾਵਾ ਨੇ ਅੱਜ ਉਤਰ ਪ੍ਰਦੇਸ਼ ਦੇ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਾ ਹੈ। ਯੂਪੀ ਸਰਕਾਰ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸਮੇਤ ਹੋਰ ਸੂਬਿਆਂ ਦਾ ਸਿਆਸੀ ਆਗੂਆਂ ਨੂੰ ਲਖਨਊ ਦੇ ਹਵਾਈ ਅੱਡੇ ’ਤੇ ਨਾ ਉਤਰਨ ਦੇਣ ਦਾ ਫੁਰਮਾਨ ਜਾਰੀ ਕੀਤਾ ਹੈ।