ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਦੇ ਸਹਿ-ਰੋਗਾਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 18-45 ਉਮਰ ਵਰਗ ਵਿੱਚ ਹੁਣ ਤੱਕ ਸਹਿ-ਰੋਗਾਂ ਵਾਲੇ ਕੁੱਲ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਸਾਰੇ ਕੈਦੀਆਂ ਦੇ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ। ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਟੀਕਾਕਰਨ ਲਈ ਸਟੇਟ ਨੋਡਲ ਅਫ਼ਸਰ ਵਿਕਾਸ ਗਰਗ ਨੇ ਸਹਿ-ਰੋਗਾਂ ਵਾਲੇ ਕੈਦੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 245 ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ ਜਦੋਂਕਿ ਹੁਸ਼ਿਆਰਪੁਰ ਵਿੱਚ 113, ਰੂਪਨਗਰ ਵਿੱਚ 74, ਲੁਧਿਆਣਾ ਵਿੱਚ 38, ਕਪੂਰਥਲਾ ਵਿੱਚ 18, ਗੁਰਦਾਸਪੁਰ ਵਿੱਚ 23, ਫਿਰੋਜ਼ਪੁਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 8, ਬਠਿੰਡਾ ਅਤੇ ਜਲੰਧਰ ਵਿੱਚ 4-4 ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਇੱਕ ਕੈਦੀ ਨੂੰ ਟੀਕਾ ਲਾਇਆ ਗਿਆ ਹੈ।