ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 13 ਜੁਲਾਈ
ਜਲੰਧਰ ਜ਼ਿਮਨੀ ਚੋਣ ’ਚ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਮਿਲੀ ਵੱਡੀ ਜਿੱਤ ’ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਹ ਜਿੱਤ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਫਤਵਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਕੀਤੇ ਗਏ ਲੋਕ ਹਿਤੈਸ਼ੀ ਕੰਮਾਂ ’ਤੇ ਜਲੰਧਰ ਦੀ ਜਨਤਾ ਨੇ ਮੋਹਰ ਲਗਾਈ ਤੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਬੈਂਸ ਨੇ ਕਿਹਾ ਕਿ ਹੁਣ ਸ਼ੀਤਲ ਅੰਗੁਰਾਲ ਵਰਗੇ ਹੋਰ ਆਗੂਆਂ ਨੂੰ ਵੀ ਸਮਝ ਲੈਣਾ ਚਾਹੀਦਾ ਹੈ ਕਿ ਲੋਕ ਬਹੁਤ ਸੂਝਵਾਨ ਹਨ। ਉਨ੍ਹਾਂ ਕਿਹਾ ਕਿ ਇਸ ਚੋਣ ਨੇ ਸਾਬਿਤ ਕਰ ਦਿੱਤਾ ਹੈ ਕਿ ਭਾਜਪਾ ਦਾ ਪੱਲਾ ਫੜਨ ਵਾਲੇ ਲੋਕਾਂ ਦਾ ਹਾਲ ਪਹਿਲਾਂ ਨਾਲੋਂ ਵੀ ਮਾੜਾ ਹੋਇਆ ਹੈ।