ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਜੁਲਾਈ
ਉਤਰਾਖੰਡ ਦੇ ਇਤਿਹਾਸਕ ਗੁਰਦੁਆਰਾ ਨਾਨਕ ਮਤਾ ਸਾਹਿਬ ਦੀ ਮਰਿਆਦਾ ਭੰਗ ਹੋਣ ਦੇ ਮਾਮਲੇ ਵਿੱਚ ਪ੍ਰਬੰਧਕ ਕਮੇਟੀ ਨੇ ਅਸਤੀਫਾ ਦੇੇ ਦਿੱਤਾ ਹੈ। ਇਸ ਮਗਰੋਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਗੁਰਦੁਆਰੇ ਦਾ ਪ੍ਰਬੰਧ ਚਲਾਉਣ ਲਈ ਪੰਜ ਮੈਂਬਰੀ ਆਰਜ਼ੀ ਕਮੇਟੀ ਬਣਾਈ ਹੈ। ਜ਼ਿਕਰਯੋਗ ਕਿ ਗੁਰਦੁਆਰਾ ਨਾਨਕ ਮਤਾ ਵਿੱਚ ਉੱਤਰਾਖੰਡ ਦੇ ਨਵੇਂ ਬਣੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਸਵਾਗਤ ਦੌਰਾਨ ਲੜਕੀਆਂ ਕੋਲੋਂ ਨ੍ਰਿਤ ਕਰਵਾਇਆ ਗਿਆ ਸੀ।