ਪੱਤਰ ਪ੍ਰੇਰਕ
ਸ੍ਰੀ ਅਨੰਦਪੁਰ ਸਾਹਿਬ, 17 ਮਈ
ਇੰਟਰਨੈਸ਼ਨਲ ਟੂਰਿਜ਼ਮ ਡੇਅ ਮੌਕੇ ਵਿਰਾਸਤ-ਏ-ਖਾਲਸਾ ਵਿੱਚ 16 ਤੋਂ 20 ਮਈ ਤੱਕ ਵੱਖ ਵੱਖ ਸਮਾਗਮ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਤਹਿਤ ਵਿਰਾਸਤ-ਏ-ਖਾਲਸਾ ਨੂੰ ਇਨ੍ਹਾਂ ਦਿਨਾਂ ਦੌਰਾਨ 10 ਤੋਂ 6 ਵਜੇ ਤੱਕ ਰੋਜ਼ਾਨਾ ਖੋਲ੍ਹਿਆ ਜਾ ਰਿਹਾ ਹੈ। ਵਿਰਾਸਤ-ਏ-ਖਾਲਸਾ ਦੇ ਬੁਲਾਰੇ ਨੇ ਦੱਸਿਆ ਕਿ ਅੱਜ 17 ਮਈ ਨੂੰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਂਟਿੰਗ ਅਤੇ ਭਾਸ਼ਨ ਮੁਕਾਬਲੇ ਕਰਵਾਏ ਗਏ। 18 ਮਈ ਨੂੰ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ ਅਤੇ 19 ਮਈ ਨੂੰ ਗਤਕਾ ਮੁਕਾਬਲੇ ਅਤੇ ਗਰੁੱਪ ਵਿਜ਼ਟ ਹੋਵੇਗਾ। ਸਮਾਗਮ ਦੀ ਸਮਾਪਤੀ ਮੌਕੇ 20 ਮਈ ਨੂੰ ਸੱਭਿਆਚਾਰਕ ਗਤੀਵਿਧੀਆਂ ਹੋਣਗੀਆਂ ਅਤੇ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਇਨਾਮਾਂ ਦੀ ਵੰਡ ਹੋਵੇਗੀ। ਇਸ ਮੌਕੇ ਇੰਚਾਰਜ ਰਜੇਸ਼ ਕੁਮਾਰ ਸ਼ਰਮਾ ਹਾਜ਼ਰ ਸਨ।