ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਨਵੰਬਰ
ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਸ਼ਹਾਦਤ ਨਾਲ ਜੁੜੀ ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ’ਤੇ 1.62 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਅੱਜ ਵਿਧਾਇਕ ਰਾਏ ਨੇ 65 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਿੰਕਨ ਕਾਲਜ ਰੋਡ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਲਈ 1.62 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਛੇਤੀ ਹੀ ਕੰਮ ਜੰਗੀ ਪੱਧਰ ਤੇ ਸ਼ੁਰੂ ਕਰਵਾਇਆ ਜਾਵੇਗਾ। ਇਸ ਮੌਕੇ ਪ੍ਰਿਤਪਾਲ ਸਿੰਘ ਜੱਸੀ, ਕੁਲਵਿੰਦਰ ਸਿੰਘ ਡੇਰਾ, ਭਰਪੂਰ ਸਿੰਘ ਅਤਾਪੁਰ, ਐਡਵੋਕੇਟ ਕਰਨਵੀਰ ਸਿੰਘ ਚਨਾਰਥਲ, ਪੀਏ ਸਤੀਸ਼ ਕੁਮਾਰ, ਰਮੇਸ਼ ਕੁਮਾਰ ਸੋਨੂੰ, ਗੁਰਸਤਿੰਦਰ ਸਿੰਘ ਜੱਲਾ, ਰੁਪਿੰਦਰ ਸਿੰਘ ਪਿੰਦਰੀ ਅਤੇ ਪਰਮਪਾਲ ਸਿੰਘ ਬੱਤਰਾ ਆਦਿ ਮੌਜੂਦ ਸਨ।