ਫਾਜ਼ਿਲਕਾ (ਨਿੱਜੀ ਪੱਤਰ ਪ੍ਰੇਰਕ): ਭਾਰਤ-ਪਾਕਿਸਤਾਨ ਸਰਹੱਦ ’ਤੇ ਅਬੋਹਰ ਸੈਕਟਰ ਵਿੱਚ ਬੀਐੱਸਐੱਫ ਨੇ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਹੈ। ਸੂਤਰਾਂ ਨੇ ਦੱਸਿਆ ਬੀਐੱਸਐੱਫ ਦੀ 52 ਬਟਾਲੀਅਨ ਦੇ ਜਵਾਨਾਂ ਨੇ ਅਬੋਹਰ ਸੈਕਟਰ ਦੀ ਇੱਕ ਬੀਓਪੀ ਤੋਂ ਇੱਕ ਕਿਲੋ ਹੈਰੋਇਨ, 2 ਪਿਸਤੌਲ ਅਤੇ 4 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ’ਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬਦਲੇ ਮੌਸਮ ਤੋਂ ਬਾਅਦ ਪਾਕਿਸਤਾਨ ਵਾਲੇ ਪਾਸਿਓਂ ਤਸਕਰਾਂ ਵੱਲੋਂ ਪੰਜਾਬ ਦੇ ਨਾਲ ਲੱਗਦੀਆਂ ਸਰਹੱਦਾਂ ’ਤੇ ਨਸ਼ਾ ਅਤੇ ਹਥਿਆਰ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।