ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਦਸੰਬਰ
ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਸਾਰੇ 24,689 ਪੋਲਿੰਗ ਸਟੇਸ਼ਨਾਂ ’ਤੇ ਵੈੱਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਚੋਣ ਕਮਿਸ਼ਨਰ ਡਾ. ਐੱਸ ਕਰੁਣਾ ਰਾਜੂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸਿਆਸੀ ਪਾਰਟੀਆਂ ਨੂੰ ਵਿਧਾਨ ਸਭਾ ਚੋਣਾਂ 2022 ਲਈ ਚੋਣ ਤਿਆਰੀਆਂ ਬਾਰੇ ਜਾਣੂ ਕਰਵਾਇਆ।