ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ‘ਆਪ’ ਦੀ ਪੰਜਾਬ ਇਕਾਈ ’ਤੇ ਸੁਆਲ ਕੀਤੇ ਹਨ ਕਿ ਕੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਭਰੋਸੇ ਵਿਚ ਲਿਆ ਸੀ ਅਤੇ ‘ਆਪ’ ਆਗੂਆਂ ਨੇ ਇਸ ਮੁੱਦੇ ’ਤੇ ਚੁੱਪ ਕਿਉਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਪ ਦੇ ਸੂਬਾ ਕਨਵੀਨਰ ਭਗਵੰਤ ਮਾਨ ਤੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਸਮੇਤ ‘ਆਪ’ ਦੇ ਪੰਜਾਬ ਦੇ ਆਗੂ ਹਰ ਰੋਜ਼ ਪ੍ਰੈੱਸ ਕਾਨਫਰੰਸਾਂ ਕਰਨ ਦੇ ਆਦੀ ਹਨ ਪਰ ਉਨ੍ਹਾਂ ਨੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਸ ਪੰਜਾਬ ਵਿਰੋਧੀ ਕਦਮ ਬਾਰੇ ਹੁਣ ਤੱਕ ਕੁਝ ਨਹੀਂ ਬੋਲਿਆ।