ਪੱਤਰ ਪ੍ਰੇਰਕ
ਨੂਰਪੁਰ ਬੇਦੀ, 16 ਦਸੰਬਰ
ਕਾਂਗਰਸੀ ਨੇਤਾ ਤੇ ਸਾਬਕਾ ਪੱਤਰਕਾਰ ਬਹਾਦਰਜੀਤ ਸਿੰਘ ਨੇ ਅੱਜ ਆਪਣੇ ਨੂਰਪੁਰ ਬੇਦੀ ਦੌਰੇ ਦੌਰਾਨ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਦੁਬਾਰਾ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਹਲਕਾ ਰੂਪਨਗਰ ਦੇ ਰਹਿੰਦੇੇੇ ਵਿਕਾਸ ਕਾਰਜ ਪਹਿਲ ਦੇ ਅਧਾਰ ’ਤੇ ਕਰਵਾਉੁਣਗੇ। ਕਾਂਗਰਸ ’ਚ ਸ਼ਾਮਲ ਹੋਣ ਮਗਰੋਂ ਅੱਜ ਇੱਥੇ ਪਹਿਲੀ ਪ੍ਰੈੱਸ ਕਾਨਫਰੰਸ ’ਚ ਬਹਾਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਬਣਨ ਮਗਰੋਂ ਉਹ ਅਤੇ ਪੱਤਰਕਾਰਾਂ ਦੀਆਂ ਮੁਸ਼ਕਲਾਂ ਵੀ ਹੱਲ ਕਰਵਾਉਣਗੇ। ਇਸ ਮੌਕੇ ਬਹਾਦਰਜੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ।