ਪੱਤਰ ਪ੍ਰੇਰਕ
ਅੰਮ੍ਰਿਤਸਰ, 25 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲੰਮਾ ਸਮਾਂ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਰਵੇਲ ਸਿੰਘ ਅਤੇ ਗੁਰਮਤਿ ਸੰਗੀਤ ਦੇ ਉਸਤਾਦ ਪ੍ਰੋ. ਕਰਤਾਰ ਸਿੰਘ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਸ਼ਖ਼ਸੀਅਤਾਂ ਢਿੱਲੀ ਸਿਹਤ ਕਾਰਨ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਵੇਲ ਸਿੰਘ ਅਤੇ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਾਲੇ ਪ੍ਰੋ. ਕਰਤਾਰ ਸਿੰਘ ਦੀਆਂ ਸੇਵਾਵਾਂ ਵੱਡੀਆਂ ਹਨ।