ਫ਼ਤਹਿਗੜ੍ਹ ਸਾਹਿਬ:
ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਿੱਖਿਆ ਡਾਇਰੈਕਟੋਰੇਟ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਲਈ ਪੰਜ ਰੋਜ਼ਾ ਵਰਕਸ਼ਾਪ ਕਰਵਾਈ ਜਾ ਰਹੀ ਹੈ। ਡਾ. ਹਰਨੀਤ ਬਿਲਿੰਗ, ਇੰਚਾਰਜ ਸਿੱਖਿਆ ਵਿਭਾਗ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਪੰਜਾਬ ਦੇ 80 ਅਧਿਆਪਕ ਭਾਗ ਲੈ ਰਹੇ ਹਨ ਅਤੇ ਪੰਜ ਦਿਨਾਂ ਦੌਰਾਨ 15 ਤਕਨੀਕੀ ਸੈਸ਼ਨ ਹੋਣਗੇ। ਵਰਕਸ਼ਾਪ ਦਾ ਉਦਘਾਟਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਉਪ ਕੁਲਪਤੀ ਪ੍ਰੋ. ਪ੍ਰਿਤਪਾਲ ਸਿੰਘ ਨੇ ਕੀਤਾ। ਇਸ ਮੌਕੇ ਡਾ. ਸਿਕੰਦਰ ਸਿੰਘ, ਡਾ. ਨਿਰਮਲ ਦੱਤ, ਤਲਵਿੰਦਰ ਸਿੰਘ, ਪ੍ਰੋ. ਸੇਵਕ ਸਿੰਘ, ਪ੍ਰੋ (ਡਾ.) ਸੁਖਵਿੰਦਰ ਸਿੰਘ ਬਿਲਿੰਗ, ਪ੍ਰਿੰਸੀਪਲ ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਭਿੰਦਰਪਾਲ ਕੌਰ, ਸਤਨਾਮ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ