ਡਾ. ਹਿਮਾਂਸੂ ਸੂਦ
ਫ਼ਤਹਿਗੜ੍ਹ ਸਾਹਿਬ, 15 ਨਵੰਬਰ
ਗੁਰੂ ਨਾਨਕ ਦੇਵ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਯੂਥ ਅਕਾਲੀ ਦਲ ਦੀ ਮੁਹਿੰਮ ‘ਮੇਰੀ ਦਸਤਾਰ ਮੇਰੀ ਸ਼ਾਨ’ ਤਹਿਤ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰਾਂ ਦਾ ਲੰਗਰ ਲਗਾਇਆ ਗਿਆ। ਇਸ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਨਾਲ ਕੀਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ, ਕੌਮੀ ਜਨਰਲ ਸਕੱਤਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਬਰ ਰਵਿੰਦਰ ਸਿੰਘ ਖਾਲਸਾ, ਮੈਂਬਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਕੌਮੀ ਉਪ ਪ੍ਰਧਾਨ ਬਲਜੀਤ ਸਿੰਘ ਭੁੱਟਾ, ਸਰਕਲ ਪ੍ਰਧਾਨ ਨਰਿੰਦਰ ਸਿੰਘ ਰਸੀਦਪੁਰ, ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਸੁਪਰਵਾਈਜ਼ਰ ਜੋਗਾ ਸਿੰਘ ਅਤੇ ਕੁਲਵਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ।