ਪਾਲ ਸਿੰਘ ਨੌਲੀ
ਜਲੰਧਰ, 5 ਅਗਸਤ
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ (ਬੰਟੀ ਰੋਮਾਣਾ) ਦੀ ਅਗਵਾਈ ਹੇਠ ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਘਰ ਦਾ ਘਿਰਾਓ ਕੀਤਾ ਗਿਆ। ਇਥੋਂ ਦੇ ਲੰਮਾ ਪਿੰਡ ਚੌਕ ਨੇੜੇ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਨਾਅਰੇਬਾਜ਼ੀ ਕੀਤੀ। ਉਹ ਵਾਰ-ਵਾਰ ਇਹ ਕਹਿ ਰਹੇ ਸਨ ਕਿ ਪੰਜਾਬ ਵਿੱਚ ਕਾਂਗਰਸੀਓ ਹੋਰ ਨਾ ਵੰਡੋ ਜ਼ਹਿਰ-ਤੁਸੀਂ ਕੀਤਾ ਬਹੁਤ ਪੰਜਾ’ਤੇ ਕਹਿਰ!
ਸੁਖਮਿੰਦਰਪਾਲ ਸਿੰਘ ਰਾਜਪਾਲ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ ਵਰਕਰਾਂ ਵਿੱਚ ਰੋਸ ਹੈ ਕਿ ਕਾਂਗਰਸ ਦੇ ਸਾਢੇ ਤਿੰਨ ਸਾਲ ਦੇ ਰਾਜ ਦੌਰਾਨ ਨਸ਼ਾ ਸਿਖ਼ਰਾਂ ’ਤੇ ਚਲਾ ਗਿਆ ਹੈ। ਉਨ੍ਹਾ ਦੋਸ਼ ਲਾਇਆ ਕਿ ਹਰ ਕਾਂਗਰਸੀ ਵਿਧਾਇਕ ਦੀ ਜ਼ਹਿਰੀਲੀ ਸ਼ਰਾਬ ਵੇਚਣ ਵਿੱਚ ਹਿੱਸੇਦਾਰੀ ਹੈ।