ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 28 ਅਪਰੈਲ
ਯੂਥ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁੱਖ ਬੁਲਾਰੇ ਬਲਕਰਨ ਸਿੰਘ ਨੰਗਲ (35) ਦਾ ਦੇਰ ਸ਼ਾਮ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦੇਹਾਂਤ ਹੋ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਬਲਕਰਨ ਸਿੰਘ ਨੰਗਲ ਕੁਝ ਦਿਨ ਪਹਿਲਾਂ ਹੀ ਬਿਮਾਰ ਹੋਏ ਸਨ ਅਤੇ ਬੀਤੀ ਦੇਰ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਬਲਕਰਨ ਨੰਗਲ ਦਾ ਅੱਜ ਉਸ ਦੇ ਜੱਦੀ ਪਿੰਡ ਨੰਗਲ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਲਲਿਤ ਮੋਹਤ ਗੁਪਤਾ, ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ, ਸਾਬਕਾ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ, ਲੇਬਰ ਫੈੱਡ ਦੇ ਚੇਅਰਮੈਨ ਰਣਜੀਤ ਸਿੰਘ ਭੋਲੂਵਾਲਾ, ਕਾਂਗਰਸ ਦੇ ਕਾਰਜਕਾਰੀ ਸੂਬਾ ਪ੍ਰਧਾਨ ਪਵਨ ਗੋਇਲ ਆਦਿ ਹਾਜ਼ਰ ਸਨ।