ਘਨੌਲੀ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ੈਲਦਾਰ ਧਰਮਿੰਦਰਜੀਤ ਸਿੰਘ ਨੰਬਰਦਾਰ ਤਪਾਲਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਜ਼ਿਲ੍ਹਾ ਜਥੇਦਾਰ ਗੁਰਿੰਦਰ ਸਿੰਘ ਗੋਗੀ ਤੇ ਸੀਨੀਅਰ ਅਕਾਲੀ ਆਗੂ ਅਤੇ ਵਾਤਾਵਰਨ ਪ੍ਰੇਮੀ ਸੁਖਇੰਦਰਪਾਲ ਸਿੰਘ ਬੌਬੀ ਬੋਲਾ ਦੀ ਹਾਜ਼ਰੀ ਵਿੱਚ ਆਪਣੀ ਰੂਪਨਗਰ ਫੇਰੀ ਦੌਰਾਨ ਸੌਂਪਿਆ ਗਿਆ। -ਪੱਤਰ ਪ੍ਰੇਰਕ