ਸੰਗਰੂਰ
ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਪਿਛਲੇ ਹਫਤੇ ਦੌਰਾਨ 9 ਕੇਸ ਦਰਜ ਕਰਕੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ ਹੈਰੋਇਨ, ਸ਼ਰਾਬ ਠੇਕਾ ਦੇਸੀ, ਚਾਲੂ ਭੱਠੀ ਅਤੇ ਲਾਹਣ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 21 ਸਤੰਬਰ ਤੋਂ 27 ਸਤੰਬਰ ਤੱਕ ਡਰੱਗ ਦੇ 5 ਮੁਕੱਦਮੇ ਦਰਜ ਕਰਕੇ 6 ਵਿਅਕਤੀ ਕਾਬੂ ਕੀਤੇ ਗਏ, ਜਿਨ੍ਹਾਂ ਕੋਲੋਂ 21 ਗ੍ਰਾਮ ਹੈਰੋਇਨ, 6 ਕਿੱਲੋ ਭੁੱਕੀ ਬਰਾਮਦ ਕੀਤੀ। ਇਸੇ ਤਰ੍ਹਾਂ ਨਾਜਾਇਜ਼ ਸ਼ਰਾਬ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਕਾਬੂ ਕਰ ਕੇ 91.500 ਲਿਟਰ ਸ਼ਰਾਬ ਠੇਕਾ ਦੇਸੀ, 1.500 ਲਿਟਰ ਸ਼ਰਾਬ ਨਜਾਇਜ਼, 1 ਚਾਲੂ ਭੱਠੀ ਅਤੇ 150 ਲਿਟਰ ਲਾਹਣ ਬਰਾਮਦ ਕੀਤੀ। ਇਸ ਤੋਂ ਇਲਾਵਾ ਸੱਟਾ ਲਾਉਣ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕਰਦੇ ਹੋਏ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ