ਸੰਗਰੂਰ (ਨਿਜੀ ਪੱਤਰ ਪ੍ਰੇਰਕ): ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਨੇ ਜਿਥੇ ਕੇਂਦਰ ਸਰਕਾਰ ਉਪਰ ਦੇਸ਼ ਨੂੰ ਵੇਚਣ ਦੇ ਰਾਹ ਪੈਣ ਦਾ ਦੋਸ਼ ਲਾਇਆ ਹੈ ਉਥੇ ਕੇਂਦਰ ਨੂੰ ਵਰਜਦਿਆਂ ਕਿਹਾ ਹੈ ਕਿ ਉਹ ਕਿਸਾਨਾਂ ਦੀ ਜ਼ਮੀਨ ਉਪਰ ਅੱਖ ਨਾ ਰੱਖੇ ਅਤੇ ਕਿਸੇ ਵੀ ਕੀਮਤ ’ਤੇ ਕਿਸਾਨ ਆਪਣੀ ਜ਼ਮੀਨ ’ਚ ਕਾਰਪੋਰੇਟ ਘਰਾਣਿਆਂ ਨੂੰ ਦਖਲ ਨਹੀਂ ਹੋਣ ਦੇਣਗੇ।ਇਥੇ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਪੱਕੇ ਰੋਸ ਧਰਨੇ ਦੌਰਾਨ ਕਿਸਾਨ ਆਗੂਆਂਰੋਹੀ ਸਿੰਘ ਮੰਗਵਾਲ, ਰਾਮ ਸਿੰਘ ਸੋਹੀਆਂ, ਡਾ. ਹਰਪ੍ਰੀਤ ਕੌਰ ਖਾਲਸਾ, ਡਾ. ਅਮਨਦੀਪ ਕੌਰ ਗੋਸਲ, ਲੱਖਮੀ ਚੰਦ, ਗੁਰਬਖ਼ਸ਼ੀਸ਼ ਸਿੰਘ, ਨਰੰਜਣ ਸਿੰਘ ਚੁਨਾਗਰਾ ਨੇ ਸੰਬੋਧਨ ਕੀਤਾ ਜਦੋਂ ਕਿ ਭਾਜਪਾ ਆਗੂ ਦੇ ਘਰ ਅੱਗੇ ਤੇ ਰਿਲਾਇੰਸ ਪੰਪ ਖੇੜੀ ਅੱਗੇ ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਗੋਬਿੰਦਰ ਬਡਰੁੱਖਾਂ, ਗੁਰਦੇਵ ਕੰਮੋਮਾਜਰਾ, ਲਾਭ ਸਿੰਘ ਖੁਰਾਣਾ, ਬੀਬੀ ਗੁਰਮੇਲ ਕੌਰ, ਕਰਮਜੀਤ ਕੌਰ, ਕੁਲਵੰਤ ਕੌਰ ਅਤੇ ਜਗਸੀਰ ਕੌਰ ਨੇ ਸੰਬੋਧਨ ਕੀਤਾ।