ਸੰਗਰੂਰ: ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਅਮਰਜੀਤ ਸਿੰਘ ਟੀਟੂ ਨੇ ਕਿਹਾ ਹੈ ਕਿ ਕਰੋਨਾ ਦਾ ਸ਼ਿਕਾਰ ਹੋ ਰਹੇ ਛੋਟੇ ਦੁਕਾਨਦਾਰਾਂ/ਵਪਾਰੀਆਂ ਨੂੰ ਵੀ ਮੁਲਾਜ਼ਮਾਂ ਦੀ ਤਰਜ ’ਤੇ ਮੁਆਵਜ਼ਾ ਦਿਵਾਉਣ ਲਈ ਉਹ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਜਲਦ ਹੀ ਮੁੱਖ ਮੰਤਰੀ ਪੰਜਾਬ ਨੂੰ ਮਿਲਣਗੇ। ਉਥੇ ਹੀ ਅੱਜ ਤੁੰਗ ਸੀਮਿੰਟ ਸਟੋਰ ’ਚ ਧਰਮਪਾਲ ਸਿੰਘ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ| ਸਮਾਗਮ ਦੌਰਾਨ ਅਮਰਜੀਤ ਸਿੰਘ ਟੀਟੂ ਨੂੰ ਪੰਜਾਬ ਟਰੇਡਰਜ਼ ਬੋਰਡ ਦਾ ਉਪ ਚੇਅਰਮੈਨ ਬਣਨ ’ਤੇ ਸਨਮਾਨਿਤ ਕੀਤਾ ਗਿਆ| -ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ