ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਫਰਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਖੇਤੀ ਮਾਰੂ ਕਾਲੇ ਕਾਨੂੰਨ ਰੱਦ ਨਾ ਕਰਨ ਕਰਕੇ ਦੁਨੀਆਂ ਭਰ ਵਿਚ ਦੇਸ਼ ਦੀ ਹੋ ਰਹੀ ਬਦਨਾਮੀ ਤੋਂ ਕੇਂਦਰ ਸਰਕਾਰ ਸਬਕ ਸਿੱਖੇ ਅਤੇ ਦੇਸ਼ ਦੇ ਅੰਨਦਾਤਾ ਦੀ ਖੁਸ਼ਹਾਲੀ ਲਈ ਕਾਰਪੋਰੇਟਾਂ ਦਾ ਮੋਹ ਅਤੇ ਆਪਣਾ ਅੜੀਅਲ ਰਵੱਈਏ ਛੱਡ ਕੇ ਖੇਤੀ ਕਾਨੂੰਨ ਤੁਰੰਤ ਰੱਦ ਕਰੇ। ਧਰਨਿਆਂ ਦੌਰਾਨ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਨੂੰ ਪ੍ਰਕਾਸ਼ ਪੁਰਬ ਮੌਕੇ ਸਿਜਦਾ ਕੀਤਾ ਗਿਆ। ਖੇਤੀ ਕਾਨੂੰਨਾਂ ਖ਼ਿਲਾਫ਼ ਇੱਥੇ ਰੇਲਵੇ ਸਟੇਸ਼ਨ ਨੇੜੇ, ਭਾਜਪਾ ਆਗੂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਪੱਕੇ ਰੋਸ ਧਰਨਿਆਂ ਉਪਰ ਕਿਸਾਨ ਡਟੇ ਹੋਏ ਹਨ। ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਿਰਮਲ ਸਿੰਘ ਬਟੜਿਆਣਾ, ਹਰਮੇਲ ਸਿੰਘ ਮਹਿਰੋਕ, ਇੰਦਰਪਾਲ ਸਿੰਘ ਪੁੰਨਾਂਵਾਲ, ਜਰਨੈਲ ਸਿੰਘ ਜਹਾਂਗੀਰ, ਰੋਹੀ ਸਿੰਘ ਮੰਗਵਾਲ, ਰਾਮ ਸਿੰਘ ਸੋਹੀਆਂ, ਫਲਜੀਤ ਸਿੰਘ , ਡਾ. ਹਰਪ੍ਰੀਤ ਕੌਰ ਖਾਲਸਾ, ਡਾ. ਅਮਨਦੀਪ ਕੌਰ, ਮੋਹਨ ਲਾਲ ਸੁਨਾਮ, ਸਰਬਜੀਤ ਸਿੰਘ ਵੜੈਚ, ਨਰੰਜਣ ਸਿੰਘ ਦੋਹਲਾ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਜਪਾ ਆਗੂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਸ਼ਿੰਦਰ ਸਿੰਘ ਬਡਰੁੱਖਾਂ, ਲਾਭ ਸਿੰਘ ਖੁਰਾਣਾ, ਕਰਮਜੀਤ ਮੰਗਵਾਲ, ਗੁਰਦੀਪ ਸਿੰਘ ਕੰਮੋਮਾਜਰਾ, ਹਰਦੇਵ ਸਿੰਘ ਕੁਲਾਰਾਂ, ਰੁਪਿੰਦਰ ਕੌਰ ਅਤੇ ਛਿੰਦਰ ਕੌਰ ਨੇ ਸੰਬੋਧਨ ਕੀਤਾ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅਜਿਹੇ ਵਰਤਾਰੇ ਦੀ ਦੁਨੀਆਂ ਭਰ ਵਿਚ ਨਿਖੇਧੀ ਹੋ ਰਹੀ ਹੈ ਅਤੇ ਮੋਦੀ ਸਰਕਾਰ ਕੌਮਾਂਤਰੀ ਪੱਧਰ ’ਤੇ ਦੇਸ਼ ਦੇ ਮਿਆਰ ਨੂੰ ਢਾਹ ਲਗਾ ਰਹੀ ਹੈ।
ਲਹਿਰਾਗਾਗਾ(ਰਾਮੇਸ਼ ਭਾਰਦਵਾਜ): ਕਰੀਬ ਪੰਜ ਮਹੀਨਿਆਂ ਤੋਂ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲੱਗਦੇ ਰਿਲਾਇੰਸ ਦੇ ਪੈਟਰੋਲ ਪੰਪ ਤੇ ਧਰਨਾ 151ਵੇਂ ਦਿਨ ਵੀ ਜਾਰੀ ਰਿਹਾ। ਦਿੱਲੀ ਦੇ ਨਾਲ ਨਾਲ ਸਥਾਨਕ ਪੰਪ ’ਤੇ ਲੱਗੇ ਪੱਕੇ ਮੋਰਚੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਮਨਾਇਆ ਗਿਆ। ਸੂਬਾ ਮੀਜਾਵੇਗਾ। ਜਲ ਸਰੋਤ ਦੇ ਪੁਨਰ ਗਠਨ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ।
ਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ ਨੇ ਮੋਰਚੇ ਵਿਚ ਸ਼ਾਮਲ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਗੁਰੂ ਰਵਿਦਾਸ ਜੀ ਦੇ ਜੀਵਨ ਉੱਤੇ ਚਾਨਣਾ ਪਾਇਆ। ਕਿਸਾਨ ਆਗੂਆਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਨਾਲ ਨਾਲ ਚੰਦਰ ਸ਼ੇਖਰ ਆਜ਼ਾਦ ਨੂੰ ਯਾਦ ਕਰਦਿਆਂ ਦੇਸ ਦੇ ਨਾਮ ਕੀਤੀ ਜ਼ਿੰਦੜੀ ਨੌਜਵਾਨਾਂ ਨੂੰ ਸ ਕਿਸਾਨ ਸੰਘਰਸ਼ ਵਿੱਚ ਕੁੱਦਣ ਲਈ ਪ੍ਰੇਰਣਾ ਸਰੋਤ ਹੈ।
ਧੂਰੀ(ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੋਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾਂ ਅੱਜ 150 ਵੇ ਦਿਨ ਵਿੱਚ ਸ਼ਾਮਲ ਹੋ ਗਿਆ, ਅੱਜ ਵੀ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਗਮਦੂਰ ਸਿੰਘ ਲੱਡਾ, ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਸੁਖਜੀਤ ਸਿੰਘ ਲੱਡਾ, ਹਰਬੰਸ ਸਿੰਘ ਪੇਧਨੀ, ਗੁਰਮੇਲ ਸਿੰਘ ਧਾਾਂਦਰਾ,jਹਾਜ਼ਰ ਸਨ।
ਸੇਹਕੇ ਅਤੇ ਗੁਰਦੁਆਰਾ ‘ਹਾਅ ਦਾ ਨਾਅਰਾ’ ਤੋਂ ਕਿਸਾਨਾਂ ਦੇ ਜਥੇ ਦਿੱਲੀ ਰਵਾਨਾ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਇੱਥੇ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਦੀ ਪ੍ਰਬੰਧਕ ਕਮੇਟੀ ਨੇ ਦਿੱਲੀ ਕਿਸਾਨ ਮੋਰਚੇ ਲਈ ਅੱਜ 12ਵਾਂ ਜੱਥਾ ਰਵਾਨਾ ਕੀਤਾ ਗਿਆ। ਪਿੰਡ ਸੇਹਕੇ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਦਿੱਲੀ ਕਿਸਾਨ ਮੋਰਚੇ ਲਈ ਕਿਸਾਨਾਂ ਦਾ 14ਵਾਂ ਜੱਥਾ ਰਵਾਨਾ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸੇਹਕੇ ਦੀ ਇਕਾਈ ਦੇ ਪ੍ਰਧਾਨ ਮੋਹਣ ਦਾਸ, ਗੁਰਦੀਪ ਸਿੰਘ, ਗੁਰਮਨ ਸਿੰਘ, ਰਮਨਦੀਪ ਸਿੰਘ,ਮਹੰਤ ਭਜਨ ਦਾਸ, ਕੁਲਵਿੰਦਰ ਸਿੰਘ, ਨਰਿੰਦਰ ਸਿੰਘ, ਛਿੰਦਰ ਸਿੰਘ, ਗੁਰਿੰਦਰ ਸਿੰਘ, ਬਲਜੀਤ ਸਿੰਘ, ਮਹੰਤ ਮਨਪ੍ਰੀਤ ਬਾਵਾ, ਦਰਸ਼ਨ ਸਿੰਘ, ਪਰਮਜੀਤ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ।ਕਿਸਾਨ ਆਗੂਆਂ ਨੇ ਭਰੋਸਾ ਪ੍ਰਗਟਾਇਆ ਕਿ ਸੰਘਰਸ਼ ਜਿੱਤਣ ਤੱਕ ਜਥੇ ਜਾਂਦੇ ਰਹਿਣਗੇ ਅਤੇ ਲੋਕਾਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਅੰਦੋਲਨ ਨੂੰ ਹੋਰ ਵੀ ਤੇਜ ਕੀਤਾ ਜਾਵੇਗਾ ਅਤੇ ਹੁਣ ਇਹ ਜਨਅੰਦੋਲਨ ਬਣ ਚੁੱਕਾ ਹੈ।