ਲਹਿਰਾਗਾਗਾ (ਪੱਤਰ ਪ੍ਰੇਰਕ):
ਪਿੰਡ ਲੇਹਲ ਖੁਰਦ ਵਿੱਚ ਇੱਕ ਲੜਕੇ ਵੱਲੋਂ ਆਪਣੇ ਪਿਤਾ, ਮਾਂ ਅਤੇ ਚਾਚੇ ਦੀ ਕੁੱਟਮਾਰ ਕਰਨ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕੀਤਾ ਹੈ। ਐੱਸਐੱਚਓ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਬੇਲਾ ਸਿੰਘ ਲੇਹਲ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਲੜਕਾ ਗੁਰਧਿਆਨ ਸਿੰਘ ਉਨ੍ਹਾਂ ਤੋਂ ਵੱਖ ਰਹਿੰਦਾ ਹੈ। ਬੇਲਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਘਰਵਾਲੀ ਅਮਰਜੀਤ ਕੌਰ ਅਤੇ ਆਪਣੇ ਭਰਾ ਜਗਦੇਵ ਸਿੰਘ ਨਾਲ ਵਿਹੜੇ ਵਿੱਚ ਬੈਠੇ ਸਨ ਤਾਂ ਗੁਰਧਿਆਨ ਸਿੰਘ ਨੇ ਇਕ ਦਿਨ ਪਹਿਲਾਂ ਹੋਈ ਬਹਿਸ ਤੋਂ ਬਾਅਦ ਆਪਣੇ ਰਿਸ਼ਤੇਦਾਰ ਹਰਪ੍ਰੀਤ ਸਿੰਘ ਨਾਲ ਮਿਲ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ।