ਪੱਤਰ ਪ੍ਰੇਰਕ
ਲਹਿਰਾਗਾਗਾ, 6 ਜੁਲਾਈ
ਇਥੇ ਅੱਜ ਇੱਕ ਛੇ ਸਾਲ ਦੀ ਬੱਚੀ ਨਾਲ ਸਕੇ ਚਚੇਰੇ ਭਰਾ ਵੱਲੋਂ ਜਬਰ ਜਨਾਹ ਕਰਨ ਦਾ ਕਿੱਸਾ ਸਾਹਮਣੇ ਆਇਆ ਹੈ। ਪੁਲੀਸ ਨੇ ਬਲਾਤਕਾਰ ਦਾ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਬੱਚੀ ਦੀ ਮਾਤਾ ਦੇ ਦੱਸਣ ’ਤੇ ਵੀਡੀਓ ਬਣਾਉਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਪੀੜਤ ਬੱਚੀ ਦੇ ਪਿਤਾ ਦੇ ਬਿਆਨਾਂ ’ਤੇ ਬਲਾਤਕਾਰ ਦਾ ਕੇਸ ਦਰਜ ਕੀਤਾ ਹੈ। ਐੱਸਐੱਚਓ ਸਦਰ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਬੱਚੀ ਨੂੰ ਆਪਣੇ ਘਰ ਬੁਲਾ ਕੇ ਇਹ ਕਾਰਾ ਕੀਤਾ। ਉਨ੍ਹਾਂ ਆਖਿਆ ਕਿ ਪੁਲੀਸ ਕੇਸ ਦਰਜ ਕਰਨ ਮਗਰੋਂ ਜਾਂਚ ਕਰ ਰਹੀ ਹੈ। ਜਲਦੀ ਹੀ ਪੁਲੀਸ ਮੁਲਜ਼ਮ ਨੂੰ ਕਾਬੂ ਕਰ ਲਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੀਡੀਓ ਬਣਾਉਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।