ਖੇਤਰੀ ਪ੍ਰਤੀਨਿਧ
ਧੂਰੀ, 18 ਅਕਤੂਬਰ
ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਮਨਸੇ ਖਾਂ ਦੀ ਅਗਵਾਈ ਹੇਠ ਧੂਰੀ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਉਂਕਾਰ ਸਿੰਘ ਸਿੱਧੂ ਨੂੰ ਮਿਲਿਆ ਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ।
ਇਸ ਸਬੰਧੀ ਸੂਬਾ ਪ੍ਰਧਾਨ ਮਨਸ਼ੇ ਖਾਂ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਪਿਛਲੇ ਲਗਭਗ 15 ਸਾਲਾਂ ਤੋਂ ਵੱਖ-ਵੱਖ ਕੱਚੀਆਂ ਅਸਾਮੀਆਂ ’ਤੇ ਸੇਵਾਵਾਂ ਦੇ ਰਹੇ ਹਨ। ਸਮੁੱਚੇ ਮੁਲਾਜ਼ਮਾਂ ਦੀ ਭਰਤੀ ਪਾਰਦਰਸ਼ੀ ਢੰਗ ਨਾਲ ਰੈਗੂਲਰ ਮੁਲਾਜ਼ਮਾਂ ਦੀ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਹੋਈ ਸੀ। ਉਨ੍ਹਾਂ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਪੱਕੇ ਕਰਨ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਉੱਪਰ ਬੋਝ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਮਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਤਾਂ ਦਿੱਤਾ ਜਾਂਦਾ ਰਿਹਾ ਹੈ ਪਰ ਕੋਈ ਚਾਰਾਜੋਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਅੱਠ ਅਕਤੂਬਰ ਦੀ ਲੁਧਿਆਣਾ ਮੀਟਿੰਗ ਵਿੱਚ ਲਏ ਫ਼ੈਸਲੇ ਮੁਤਾਬਕ ਪੰਜ ਨਵੰਬਰ ਨੂੰ ਧੂਰੀ ਵਿਚ ਪੰਜਾਬ ਪੱਧਰ ਦੀ ਕਨਵੈਨਸ਼ਨ ਕੀਤੀ ਜਾਵੇਗੀ।