ਧੂਰੀ: ਧੂਰੀ ਸ਼ਹਿਰ ਵਿੱਚ ਕੁਝ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ ਦੇ ਅਧਿਆਪਕ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਿਆਂ ਕਥਿਤ ਤੌਰ ’ਤੇ ਆਪਣੇ ਘਰਾਂ ’ਚ ਵਿਦਿਆਰਥੀਆਂ ਨੂੰ ਬੁਲਾ ਕੇ ਟਿਊਸ਼ਨ ਪੜ੍ਹਾ ਰਹੇ ਹਨ। ਜਦੋਂ ਵਿਦਿਆਰਥੀ ਟਿਊਸ਼ਨ ਪੜ੍ਹ ਕੇ ਆਉਦੇ ਹਨ ਉਹ ਗਲੀਆਂ ਵਿੱਚ ਖੜ੍ਹੇ ਰਹਿੰਦੇ ਹਨ, ਜਿਨ੍ਹਾਂ ਦੇ ਮਾਸਕ ਵੀ ਨਹੀਂ ਪਾਏ ਹੁੰਦੇ ਅਤੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਨਾਲ ਰਸਤੇ ਜਾਮ ਕਰ ਕੇ ਖੜ੍ਹੇ ਰਹਿੰਦੇ ਹਨ। ਇਸ ਸਬੰਧੀ ਥਾਣਾ ਸਿਟੀ ਦੇ ਅਧਿਕਾਰੀ ਦਰਸ਼ਨ ਸਿੰਘ ਨੇ ਕਿਹਾ ਕਿ ਕਰੋਨਾਵਾਇਰਸ ਬਿਮਾਰੀ ਤੋਂ ਬਚਣ ਲਈ ਹਰ ਵਿਅਕਤੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰੇ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਵੇ। ਉਨ੍ਹਾਂ ਕਿਹਾ ਜੋ ਅਧਿਆਪਕ ਆਪਣੇ ਘਰਾਂ ’ਚ ਵਿਦਿਆਰਥੀਆਂ ਨੂੰ ਬੁਲਾ ਕੇ ਟਿਊਸ਼ਨ ਪੜ੍ਹਾਉਂਦੇ ਹਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। -ਨਿੱਜੀ ਪੱਤਰ ਪ੍ਰੇਰਕ