ਰਮੇਸ਼ ਭਾਰਦਵਾਜ
ਲਹਿਰਾਗਾਗਾ, 20 ਮਈ
ਇਥੇ ਰਿਲਾਇੰਸ ਪੰਪ ਅੱਗੇ ਖੇਤੀ ਕਾਨੂੰਨਾਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ ਧਰਨਾ 231ਵੇਂ ਦਿਨ ਵੀ ਜਾਰੀ ਹੈ। ਸਟੇਜ ਦੀ ਸ਼ੁਰੂਆਤ ਗੀਤਕਾਰਾਂ ਵਲੋਂ ਲੋਕ ਪੱਖੀ ਗੀਤ ਗਾ ਕੇ ਕੀਤੀ ਗਈ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਰਾਮਚੰਦ ਸਿੰਘ ਚੋਟੀਆਂ, ਹਰਜਿੰਦਰ ਸਿੰਘ ਨੰਗਲਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੋਟਾਂ ਲੈਣ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਹਕੂਮਤ ਚਲ ਰਹੇ ਕਿਸਾਨੀ ਘੋਲ ਨੂੰ ਨਜ਼ਰਅੰਦਾਜ਼ ਕਰਨ ਦੀ ਗਲਤੀ ਨਾ ਕਰੇ ਕਿਉਂਕਿ ਕਾਲੇ ਕਾਨੂੰਨਾਂ ਖਿਲਾਫ਼ ਪੂਰੇ ਦੇਸ ਅੰਦਰ ਉੱਠੀ ਲੋਕ ਲਹਿਰ ਨੇ ਭਾਜਪਾ ਦਾ ਸਫ਼ਾਇਆ ਕਰਨ ਨੂੰ ਦੇਰ ਨਹੀਂ ਲਾਉਣੀ।