ਪੱਤਰ ਪ੍ਰੇਰਕ
ਲਹਿਰਾਗਾਗਾ, 5 ਅਕਤੂਬਰ
ਪਿੰਡ ਗੋਬਿੰਦਗੜ੍ਹ ਜੇਜੀਆ ਵਿੱਚ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸੌਰ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀ ਭਾਰਤੀ ਕਿਸਾਨੀ ਯੂਨੀਅਨ ਏਕਤਾ (ਉਗਰਾਹਾਂ) ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ 61 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਦੌਰਾਨ ਜ਼ਿਲ੍ਹਾ ਜਰਨਲ ਸਕੱਤਰ ਦਲਵਾਰਾ ਸਿੰਘ ਛਾਜਲਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਵਾਈ। ਸਰਬਸੰਮਤੀ ਨਾਲ ਚੁਣੀ ਗਈ ਇਕਾਈ ਦੇ ਪ੍ਰਧਾਨ ਬੇਅੰਤ ਸਿੰਘ, ਜਰਨਲ ਸਕੱਤਰ ਸੁਖਦੇਵ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਪਿਆਰਾ ਸਿੰਘ ਚੱਠੇਵਾਲਾ, ਮੀਤ ਪ੍ਰਧਾਨ ਤਾਰੀ ਸਿੰਘ ਢੱਡਾ, ਖ਼ਜ਼ਾਨਚੀ ਭੀਮ ਸਿੰਘ, ਸਕੱਤਰ ਗੁਰਮੀਤ ਭਾਉ, ਪ੍ਰੈੱਸ ਸਕੱਤਰ ਗੁਰਮੀਤ ਸਿੰਘ ਖੋਟੜਾ, ਕੁਕੂ ਸਿੰਘ ਢੱਡਾ, ਪ੍ਰਚਾਰ ਸਕੱਤਰ ਬੱਬੂ ਸਿੰਘ ਬੜੈਚ, ਸਲਾਹਕਾਰ ਗਰੜਾ ਸਿੰਘ ਖੇਤ ਵਾਲਾ, ਸਹਾਇਕ ਪ੍ਰੈਸ ਸਲਾਹਕਾਰ, ਸਲਾਹਕਾਰ ਕਰਨੈਲ ਸਿੰਘ ਅਤੇ ਮੁੱਖ ਸਲਾਹਕਾਰ ਕਾਲਾ ਭੁੱਲਰ ਨੂੰ ਨਿਯੁਕਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕਿਸਾਨਾਂ ਅਤੇ ਕਿਰਤੀਆਂ ਦੀ ਜਥੇਬੰਦੀ ਹੈ, ਜੋ ਹਰ ਧਰਮ, ਜਾਤ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ।
ਉਨ੍ਹਾਂ ਦੱਸਿਆ ਕਿ ਵਿਰੋਧੀ ਤਾਕਤਾਂ ਜਥੇਬੰਦੀ ਨੂੰ ਖੇਰੂੰ-ਖੇਰੂੰ ਦੀਆਂ ਸਾਜ਼ਿਸ਼ਾਂ ਘੜ ਰਹੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਹਾਲ ਸਿਰੇ ਨਹੀਂ ਚੜਨ ਦਿੱਤਾ ਜਾਵੇਗਾ। ਪਿੰਡ ਵਾਸੀਆਂ ਨੇ ਕਿਸਾਨੀ ਮੰਗਾਂ ਮਨਵਾਉਣ ਲਈ ਜਥੇਬੰਦੀ ਵੱਲੋਂ 9 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਲਾਏ ਜਾ ਰਹੇ ਪੱਕੇ ਮੋਰਚੇ ਵਿੱਚ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬਲਾਕ ਆਗੂ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ ਅਤੇ ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ ਹਾਜ਼ਰ ਸਨ।