ਪੱਤਰ ਪ੍ਰੇਰਕ
ਚੀਮਾ ਮੰਡੀ, 1 ਨਵੰਬਰ
ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਮਰਿਆਂ ਦੀ ਨੀਂਹ ਰੱਖੀ ਗਈ। ਇਸ ਮੌਕੇੇ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅੰਮ੍ਰਿਤਪਾਲ ਸਿੰਘ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਆਧਿਆਪਕ ਨਰਿੰਦਰ ਸ਼ਰਮਾ ਅਤੇ ਸ਼ਾਹਪੁਰ ਕਲਾਂ ਦੇ ਆਧਿਕਾਰਤ ਪੰਚ ਰਾਜਿੰਦਰ ਕੌਰ ਤੋਂ ਇਲਾਵਾ ਗ੍ਰਾਮ ਪੰਚਾਇਤ ਸ਼ਾਹਪੁਰ ਕਲਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮੇਂ ਕੈਬਨਿਟ ਮੰਤਰੀ ਨੇ ਪ੍ਰਾਇਮਰੀ ਸਕੂਲ ਦੇ ਕਮਰਿਆਂ ਦੀ ਨੀਂਹ ਰੱਖਣ ਤੋਂ ਇਲਾਵਾ ਸੈਕੰਡਰੀ ਸਕੂਲ ਵਿੱਚ ਨਵੇਂ ਬਣੇ ਕਮਰੇ ਅਤੇ ਰਾਈਫਲ ਸ਼ੂਟਿੰਗ ਦਾ ਉਦਾਘਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਦੋਵੇਂ ਸਕੂਲਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਅਤੇ ਪਿੰਡ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਸਮੇਂ ‘ਆਪ’ ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਸ਼ਾਹਪੁਰ ਕਲਾਂ, ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਬਲਜੀਤ ਸਿੰਘ, ਪੰਚ ਗੁਰਮੱਤ ਸਿੰਘ, ਪੰਚ ਦਰਸ਼ਨ ਸਿੰਘ ਆਦਿ ਹਾਜ਼ਰ ਸਨ।