ਪੱਤਰ ਪ੍ਰੇਰਕ
ਭਵਾਨੀਗੜ੍ਹ, 1 ਸਤੰਬਰ
ਵਣ ਮੰਡਲ ਅਫਸਰ ਮੋਨਿਕਾ ਦੇਵੀ ਯਾਦਵ ਨੇ ਪਿਛਲੇ ਕੁਝ ਦਿਨਾਂ ਤੋਂ ਭਵਾਨੀਗੜ੍ਹ ਦੇ ਨੇੜਲੇ ਪਿੰਡਾਂ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਚੀਤਾ ਜਾਂ ਤੇਂਦੂਆ ਆਉਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਵਣ ਮੰਡਲ ਅਫਸਰ ਸੰਗਰੂਰ ਨੇ ਕਿਹਾ ਹੈ ਕਿ ਚੀਤਾ ਜਾਂ ਤੇਂਦੂਆ ਆਉਣ ਦੀਆਂ ਗੱਲਾਂ ਬਿਲਕੁਲ ਨਿਰਆਧਾਰ ਹਨ ਅਤੇ ਬਿਨਾਂ ਵਜ੍ਹਾ ਲੋਕਾਂ ਦੇ ਮਨਾਂ ਵਿੱਚ ਡਰ ਅਤੇ ਬੇਚੈਨੀ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ।