ਧੂਰੀ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਦੀ ਮੁਹਿੰਮ ਤਹਿਤ ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰਨ ਦੇ ਨਾਲ-ਨਾਲ ਪ੍ਰਚਾਰ ਸਮੱਗਰੀ ਵੀ ਵੱਡੀ ਗਈ। ਇਸ ਸਬੰਧੀ ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਇਕ ਵੈਨ ਸ਼ਹਿਰ ਦੇ ਹਰੇਕ ਹਿੱਸੇ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ ਤਾਂ ਜੋ ਲੋੜਵੰਦ ਪਰਿਵਾਰਾਂ ਦਾ ਪੰਜ ਲੱਖ ਤੱਕ ਦਾ ਸਿਹਤ ਬੀਮਾ ਹੋ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਮੁਹਿੰਮ ਦਾ ਲਾਹਾ ਲੈਣ। ਇਸ ਮੌਕੇ ’ਤੇ ਐੱਸਐੱਮਓ ਡਾ. ਰਿਸ਼ਮਾ ਭੋਰਾ ਡਾ. ਪ੍ਰਭਸਿਮਰਨ ਸਿੰਘ, ਡਾ. ਸੁਮੰਤ ਗੋਇਲ ਵੀ ਹਾਜ਼ਰ ਸਨ।
-ਪੱਤਰ ਪ੍ਰੇਰਕ