ਹਰਦੀਪ ਸਿੰਘ ਸੋਢੀ
ਧੂਰੀ, 23 ਅਕਤੂਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਦਰਸ਼ਨ ਸਿੰਘ ਕਿਲ੍ਹਾ ਦੀ ਅਗਵਾਈ ਹੇਠ 385ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਪੰਜਾਬ ਅੰਦਰ ਡੀਏਪੀ ਖਾਦ ਦੀ ਕਮੀ ਆ ਰਹੀ ਹੈ। ਉਸ ਲਈ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਖਾਦ ਦੀ ਕਮੀ ਪੂਰੀ ਨਾ ਕੀਤੀ ਤਾਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਸੁੱਖਜੀਤ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ, ਗੁਰਮੀਤ ਕੌਰ ਬੇਨੜਾ, ਹਰਬੰਸ ਸਿੰਘ ਸੋਢੀ, ਹਮੀਰ ਸਿੰਘ,ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ, ਹਰਬੰਸ ਸਿੰਘ ਲੱਡਾ ਹਾਜ਼ਰ ਸਨ।