ਲਹਿਰਾਗਾਗਾ:
ਇੱਥੋਂ ਦੇ ਵਸਨੀਕ ਐਡਵੋਕੇਟ ਬਰਿੰਦਰ ਗੋਇਲ ਨੂੰ ਪੰਜਾਬ ਸਰਕਾਰ ਵੱਲੋਂ ਮੰਤਰੀ ਬਣਾਉਣ ਦੇ ਫ਼ੈਸਲੇ ਬਾਰੇ ਪਤਾ ਲੱਗਣ ’ਤੇ ਸ਼ਹਿਰ ਵਿੱਚ ਖੁਸ਼ੀ ਦੀ ਲਹਿਰ ਹੈ। ਵਿਧਾਇਕ ਦੇ ਪੁੱਤਰ ਐਡਵੋਕੇਟ ਗੌਰਵ ਗੋਇਲ ਤੇ ਵਿਧਾਇਕ ਦੀ ਭਰਜਾਈ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਆਪਣੇ ਸਮਰਥਕਾਂ ਨਾਲ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਚੰਡੀਗੜ੍ਹ ਲਈ ਰਵਾਨਾ ਹੋਏ। ਇਸੇ ਦੌਰਾਨ ਬਾਜ਼ਾਰ ਵਿੱਚ ਜੇਤੂ ਜਲੂਸ ਕੱਢਿਆ ਗਿਆ। ਗੋਇਲ ਪਰਿਵਾਰ ਨੇ ਮੰਡੀ ਵਾਲੇ ਸਨਾਤਨ ਧਰਮ ਮੰਦਰ ਵਿੱਚ ਮੱਥਾ ਟੇਕਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਡਾ ਸ਼ੀਸ਼ਪਾਲ, ਅਨਿਲ ਜੈਨ, ਜੀਵਨ ਰੱਬੜ ਗੋਇਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ