ਧੂਰੀ: ਬਲੈਕਮੇਲ ਸਮੇਤ ਹੋਰਨਾਂ ਦੋਸ਼ਾਂ ਹੇਠ ਦਰਜ ਕੇਸਾਂ ’ਚ ਜੇਲ੍ਹ ਵਿੱਚ ਬੰਦ ਦੋ ਵਿਅਕਤੀਆਂ ਦੀ ਜ਼ਮਾਨਤ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਦੀ ਖ਼ਬਰ ਹੈ। ਥਾਣਾ ਸਿਟੀ ਧੂਰੀ ਦੇ ਮੁਖੀ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਲੰਘੀ 17 ਅਗਸਤ ਨੂੰ ਸਰਕਾਰੀ ਹਸਪਤਾਲ ਦੇ ਡਾਕਟਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਧੂਰੀ ਦੀ ਪੁਲੀਸ ਨੇ ਕਥਿਤ ਪੱਤਰਕਾਰ ਕੁਲਦੀਪ ਸਿੰਘ ਸੱਗੂ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਉਪਰੰਤ ਕੁਲਦੀਪ ਸਿੰਘ ਸੱਗੂ ਤੋਂ ਕੀਤੀ ਗਈ ਪੁੱਛਗਿੱਛ ਅਤੇ ਉਸ ਤੋਂ ਪ੍ਰਾਪਤ ਹੋਏ ਫਰਜ਼ੀ ਦਸਤਾਵੇਜ਼ਾਂ ਤੋਂ ਬਾਅਦ ਸੰਗਰੂਰ ਤੋਂ ਕਥਿਤ ਪੱਤਰਕਾਰ ਬਲਦੇਵ ਸਿੰਘ ਜਨੂਹਾ ਨੂੰ ਨਾਮਜ਼ਦ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਸਬੰਧੀ ਬਲਦੇਵ ਸਿੰਘ ਜਨੂਹਾ ਵੱਲੋਂ ਹਾਈ ਕੋਰਟ ’ਚ ਜ਼ਮਾਨਤ ਲਈ ਕੀਤੀ ਗਈ ਅਪੀਲ ਨੂੰ ਲੰਘੇ ਦਿਨ ਹਾਈ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਕੁਲਦੀਪ ਸਿੰਘ ਸੱਗੂ ਵੱਲੋਂ ਹਾਈ ਕੋਰਟ ਵਿੱਚ ਇਸੇ ਮੁੱਕਦਮੇ ਸਬੰਧੀ ਦਾਇਰ ਕੀਤੀਆਂ ਗਈਆਂ ਦੋ ਜ਼ਮਾਨਤ ਅਰਜ਼ੀਆਂ ’ਚੋਂ ਇਕ ਜ਼ਮਾਨਤ ਅਰਜ਼ੀ ਨੂੰ ਅੱਜ ਹਾਈ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ ਜਦੋਂ ਕਿ ਦੂਸਰੀ ਅਰਜ਼ੀ ਦੀ ਸੁਣਵਾਈ ਅਦਾਲਤ ਵੱਲੋਂ 9 ਨਵੰਬਰ ਨੂੰ ਕੀਤੀ ਜਾਵੇਗੀ। -ਖੇਤਰੀ ਪ੍ਰਤੀਨਿਧ