ਪੱਤਰ ਪ੍ਰੇਰਕ
ਅਮਰਗੜ੍ਹ 4 ਜੂਨ
ਹਰਸਿਮਰਨ ਸਿੰਘ ਨੇ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਬੀਏਐੱਮਐੱਸ ਇਮਤਿਹਾਨ ਵਿਚੋਂ ਪੰਜਾਬ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਉਹ ਇਥੋਂ ਦੇ ਇੱਕ ਪ੍ਰਾਈਵੇਟ ਡਾਕਟਰ ਜੀਤ ਸਿੰਘ (ਪਟਿਆਲਾ ਵਾਲੇ) ਦਾ ਪੁੱਤਰ ਹੈ। ਜੀਤ ਸਿੰਘ ਨੇ ਦੱਸਿਆ ਕਿ ਹਰਸਿਮਰਨ ਸਿੰਘ ਸਰਕਾਰੀ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਪਟਿਆਲਾ ਦਾ ਇੰਟਰਨ ਹੈ ਅਤੇ ਵਧੀਆ ਕਾਰਗੁਜ਼ਾਰੀ ਵਿਖਾਉਂਦੇ ਹੋਏ ਹਰਸਿਮਰਨ ਸਿੰਘ ਨੇ ਗੋਲਡ ਮੈਡਲ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰਸਿਮਰਨ ਦਾ ਸੁਪਨਾ ਆਯੁਰਵੈਦਿਕ ਵਿੱਚ ਪੋਸਟ ਗ੍ਰੈਜੂਏਸ਼ਨ ਕਰਕੇ ਮਨੁੱਖਤਾ ਦੀ ਸੇਵਾ ਕਰਨਾ ਹੈ। ਕਰੇ ਤਾਂ ਜੋ ਇਸਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪ੍ਰਾਪਤ ਹੋ ਸਕੇ।