ਪਵਨ ਵਰਮਾ
ਧੂਰੀ, 24 ਜਨਵਰੀ
ਮਾਤਾ ਹਰਪਾਲ ਕੌਰ ਮਾਨ ਵੱਲੋਂ ਘਰ ਘਰ ਜਾ ਕੇ ਚੋਣ ਪ੍ਰਚਾਰ ਵਿਧਾਨ ਸਭਾ ਹਲਕਾ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮਦਵਾਰ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਵੱਲੋਂ ਅੱਜ ਧੂਰੀ ਸ਼ਹਿਰ ਵਿੱਚ ਘਰੋ-ਘਰੀ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਲੋਕਾਂ ਨੇ ਵੱਲੋਂ ਮਿਲੇ ਪਿਆਰ ਤੇ ਸਤਿਕਾਰ ਨੂੰ ਉਹ ਭੁੱਲ ਨਹੀਂ ਸਕਦੇ। ਹਰਪਾਲ ਕੌਰ ਨੇ ਕਿਹਾ ਕਿ ਮਾਨ ਵੱਲੋਂ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਜਾਣਗੇ। ਉਨ੍ਹਾਂ ਨੇ ਵਿਕਾਸ, ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਲਈ ‘ਆਪ’ ਦੇ ਸਮਰਥਨ ਦੀ ਅਪੀਲ ਕੀਤੀ।
ਕਾਂਗਰਸੀ ਉਮੀਦਵਾਰ ਗੋਲਡੀ ਦੇ ਹੱਕ ’ਚ ਚੋਣ ਪ੍ਰਚਾਰ ਤੇਜ਼
ਧੂਰੀ (ਖੇਤਰੀ ਪ੍ਰਤੀਨਿਧ): ਵਿਧਾਇਕ ਤੇ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਪਰਿਵਾਰਕ ਮੈਂਬਰ ਹਨੀ ਤੂਰ ਵੱਲੋਂ ਅੱਜ ਸ਼ਹਿਰ ਦੇ ਵਾਰਡਾਂ, ਕਸਬਿਆਂ ਵਿੱਚ ਗੋਲਡੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਭਗਵੰਤ ਮਾਨ ਵੱਲੋਂ ਗੋਲਡੀ ਉੱਪਰ ਟੌਲ ਪਲਾਜ਼ਿਆਂ ਨਾਲ ਮਿਲੇ ਹੋਣ ਦੇ ਲਾਏ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ ਅਤੇ ਧੂਰੀ ਦੇ ਲੋਕ ਭਗਵੰਤ ਮਾਨ ਦਾ ਸਾਥ ਨਹੀਂ ਦੇਣਗੇ।