ਰਮੇਸ਼ ਭਾਰਦਵਾਜ
ਲਹਿਰਾਗਾਗਾ, 16 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਐੱਸਡੀਐੱਮ ਦਫ਼ਤਰ ਅੱਗੇ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ। ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਵਿਸ਼ਵਾਸਘਾਤ ਕੀਤਾ ਹੈ।
ਇਸ ਮੌਕੇ ਬਲਾਕ ਦੇ ਆਗੂ ਲੀਲਾ ਸਿੰਘ ਚੋਟੀਆਂ, ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ,ਰਾਮ ਸਿੰਘ ਨੰਗਲਾ, ਕਰਨੈਲ ਗਨੋਟਾ, ਗੁਰਚਰਨ ਸਿੰਘ ਖੋਖਰ, ਭੋਲਾ ਸਿੰਘ ਭੁਟਾਲ ਕਲਾ, ਬਲਜੀਤ ਸਿੰਘ ਗੋਬਿੰਦਗੜ੍ਹ, ਬਿੰਦਰ ਸਿੰਘ ਖੋਖਰ, ਰਾਮਚੰਦ ਸਿੰਘ ਚੋਟੀਆਂ, ਨਿੱਕਾ ਸਿੰਘ ਸੰਗਤੀਵਾਲਾ, ਪ੍ਰੀਤਮ ਸਿੰਘ ਲਹਿਲ ਕਲਾ, ਮਹਿਲ ਵਿੰਗ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾ, ਜਸਵਿੰਦਰ ਕੌਰ ਗਾਗਾ, ਬਲਜੀਤ ਕੌਰ ਲਹਿਲ ਕਲਾਂ ਨੇ ਕਿਹਾ ਕਿ ਵੀਰਵਾਰ ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਹੋ ਰਹੀ ਲੋਕ ਕਲਿਆਣ ਰੈਲੀ ਵਿੱਚ ਲਹਿਰਾਗਾਗਾ ਦੇ ਪਿੰਡਾਂ ਵਿਚੋਂ 50 ਤੋਂ ਵੱਧ ਬੱਸਾਂ, ਸੈਂਕੜੇ ਗੱਡੀਆਂ,ਟਰੱਕ ਅਤੇ ਟਰੈਕਟਰ ਟਰਾਲੀਆਂ ਰਾਹੀਂ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਮੂਲੀਅਤ ਕਰਨਗੇ।
ਭਵਾਨੀਗੜ੍ਹ(ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਇੱਥੇ ਤਹਿਸੀਲ ਕੰਪਲੈਕਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਯੂਨੀਅਨ ਦੇ ਜ.ਲ੍ਹਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ,ਜਸਵੀਰ ਸਿੰਘ ਗੱਗੜਪੁਰ,ਗੁਰਚੇਤ ਸਿੰਘ ਭੱਟੀਵਾਲ ਕਲਾਂ ਅਤੇ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਮੰਨੀਆਂ ਮੰਗਾਂ ਨੂੰ ਮੋਦੀ ਸਰਕਾਰ ਲਾਗੂ ਨਹੀਂ ਕਰ ਰਹੀ ਹੈ।ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਐੱਸਡੀਐੱਮ ਦਫਤਰ ਭਵਾਨੀਗੜ੍ਹ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ,ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ ਖੁਰਦ ਨੇ ਕਿਹਾ ਕਿ ਮੋਦੀ ਸਰਕਾਰ ਇਕ ਪਾਸੇ ਮੰਨੀਆਂ ਮੰਗਾਂ ਤੋਂ ਮੁੱਕਰ ਰਹੀ ਹੈ, ਦੂਜੇ ਪਾਸੇ ਕਿਸਾਨਾਂ ਦੇ ਕਾਤਲਾਂ ਨੂੰ ਜੇਲ੍ਹ ਵਿੱਚੋਂ ਬਾਹਰ ਕੱਢ ਰਹੀ ਹੈ।
ਧੂਰੀ(ਹਰਦੀਪ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਧੂਰੀ ਦੇ ਐੱਸਡੀਐੱਮ ਦਫਤਰ ਵਿਖੇ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਆਗੂਆਂ ਨੇ ਕਿਹਾ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਮੇਂ ਕਿਸਾਨਾਂ ਨਾ ਕੀਤੇ ਵਾਅਦੇ ਕੇਂਦਰ ਸਰਕਾਰ ਨੇ ਪੂਰੇ ਨਹੀਂ ਕੀਤੇ। ਇਸ ਮੌਕੇ ਜਰਨੈਲ ਸਿੰਘ ਸੁਲਤਾਨਪੁਰ, ਕਿਰਪਾਲ ਸਿੰਘ ਰਾਜੋਮਾਜਰਾ, ਜਸਪਾਲ ਸਿੰਘ ਪੇਧਨੀ, ਕਰਮਜੀਤ ਸਿੰਘ ਭਲਵਾਨ ਹਾਜ਼ਰ ਸਨ।
ਮਲੋਟ( ਲਖਵਿੰਦਰ ਸਿੰਘ): ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕਿਸਾਨਾਂ ਨੇ ਮਲੋਟ ਦੇ ਤਹਿਸੀਲ ਕੰਪਲੈਕਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਲਖਣਪਾਲ ਸ਼ਰਮਾ, ਜੁਗਰਾਜ ਸਿੰਘ ਅਬੁੱਲਖੁਰਾਣਾ, ਇੰਦਰਜੀਤ ਸਿੰਘ ਅਸਪਾਲਾਂ, ਚੌਧਰੀਪਾਲ ਸਿੰਘ, ਪਰਮਿੰਦਰ ਸਿੰਘ ਡੀਪੀ, ਗੁਰਦੀਪ ਸਿੰਘ ਖੁੱਡੀਆਂ ਅਤੇ ਜਗਦੀਸ਼ ਸ਼ਰਮਾ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਭਰਾ ਮਾਰੂ ਜੰਗ ਕਰਾਉਂਦੀਆਂ ਹਨ। ਉਨ੍ਹਾਂ ਨਵੇਂ ਬਣ ਰਹੇ ਹਾਈਵੇਅ ਲਈ ਐਕਵਾਇਰ ਕੀਤੀਆਂ ਸੈਕੜੇ ਪਰਿਵਾਰਾਂ ਦੀਆਂ ਜ਼ਮੀਨਾਂ ਦਾ ਪੂਰਾ ਮੁੱਲ ਨਾ ਮਿਲਣ ’ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ ਵੀ ਦਿੱਤੀ।