ਮੇਜਰ ਸਿੰਘ ਮੱਟਰਾਂ
ਭਵਾਨੀਗੜ, 16 ਅਗਸਤ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਰੋਡ ਸੰਘਰਸ਼ ਕਮੇਟੀ ਸੰਤੋਖਪੁਰਾ ਵੱਲੋਂ ਬਲਾਕ ਮੀਤ ਪ੍ਰਧਾਨ ਜਗਤਾਰ ਸਿੰਘ ਲੱਡੀ ਦੀ ਅਗਵਾਈ ਹੇਠ ਨੇੜਲੇ ਪਿੰਡ ਖੇੜੀ ਚੰਦਵਾਂ ਵਿਖੇ ਭਾਰਤ ਮਾਲਾ ਪ੍ਰਾਜੈਕਟ ਡਾਇਰੈਕਟਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਘਨੌੜ, ਕਰਮ ਚੰਦ ਪੰਨਵਾਂ, ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਸਰਕਾਰ ਨੂੰ ਜ਼ਮੀਨਾਂ ਦੱਬਣ ਨਹੀ ਦੇਵਾਂਗੇ। ਇਸ ਮੌਕੇ ਨਵੀਂ ਚੁਣੀ ਰੋਡ ਸੰਘਰਸ਼ ਕਮੇਟੀ ਦੇ ਆਗੂ ਹਰਮਨਪ੍ਰੀਤ ਸਿੰਘ ਸੰਤੋਖਪੁਰਾ, ਕੁਲਦੀਪ ਸਿੰਘ ਜਲਾਣ, ਗੁਰਪ੍ਰੀਤ ਸਿੰਘ ਸੰਤੋਖਪੁਰਾ, ਐਡਵੋਕੇਟ ਹਰਿੰਦਰ ਸਿੰਘ ਸੰਤੋਖਪੁਰਾ, ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਸੰਤੋਖਪੁਰਾ, ਜਤਿੰਦਰ ਸਿੰਘ ਸੰਤੋਖਪੁਰਾ, ਗੁਰਭਜਨ ਸਿੰਘ ਸਤੋਖਪੁਰਾ, ਹਰਮੀਤ ਸਿੰਘ ਖੇੜੀ ਚੰਦਵਾਂ ਅਤੇ ਮਨਪ੍ਰੀਤ ਸਿੰਘ ਜਲਾਣ ਮੌਜੂਦ ਸਨ।