ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 18 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਪਿੰਡ ਘਰਾਚੋਂ ਵਿੱਚ ਮੀਟਿੰਗ ਹੋਈ। ਮੀਟਿੰਗ ’ਚ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਜਿਹੜੀਆਂ ਮੰਗਾਂ ਲਈ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਲਗਾਇਆ ਹੈ, ਉਸ ਮੰਗਾਂ ’ਤੇ ਸਰਕਾਰ ਟਾਲਮਟੋਲ ਕਰ ਰਹੀ ਹੈ। ਸਰਕਾਰ ਦੇ ਰਵੱਈਏ ਖ਼ਿਲਾਫ਼ 20 ਅਕਤੂਬਰ ਨੂੰ ਯੂਨੀਅਨ ਵੱਲੋਂ ਵੱਡਾ ਐਕਸ਼ਨ ਕੀਤਾ ਜਾਵੇਗਾ। ਉਨ੍ਹਾਂ ਸਾਰੇ ਪਿੰਡਾਂ ਦੀਆਂ ਇਕਾਈਆਂ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਨੂੰ ਬਲਾਕ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਕ, ਬਲਾਕ ਜਨਰਲ ਸਕੱਤਰ ਜਸਬੀਰ ਸਿੰਘ ਗੱਗੜਪੁਰ, ਬਲਾਕ ਆਗੂ ਅਮਨਦੀਪ ਸਿੰਘ ਮਹਿਲਾਂ ਨੇ ਸੰਬੋਧਨ ਕੀਤਾ।