ਮੇਜਰ ਸਿੰਘ ਮੱਟਰਾਂ
ਭਵਾਨੀਗੜ, 12 ਮਈ
ਇਥੋਂ ਨੇੜਲੇ ਪਿੰਡ ਬਲਿਆਲ ਵਿੱਚ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ 50 ਲੱਖ ਰੁਪਏ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇਵੇਗੀ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਤ ਕਰਨ ਦੀ ਜ਼ਰੂਰਤ ਹੈ। ਖੇਡ ਸਟੇਡੀਅਮ ਲਈ ਲੋੜੀਂਦੀ ਗ੍ਰਾਂਟ ਪੰਜਾਬ ਸਰਕਾਰ ਦੀ ਤਰਫੋਂ ਦਿੱਤੀ ਜਾਵੇਗੀ। ਪਿੰਡ ਦੇ ਸਰਪੰਚ ਅਮਰੇਲ ਸਿੰਘ ਨੇ ਵਿਧਾਇਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਟੇਡੀਅਮ ਵਿੱਚ ਵੱਖ ਵੱਖ ਖੇਡਾਂ ਦੇ ਟਰੈਕ ਤੇ ਗਰਾਊਂਡ ਬਣਾਏ ਜਾਣਗੇ। ਇਸ ਮੌਕੇ ਹਰਦੀਪ ਸਿੰਘ ਤੂਰ, ਧੰਨਾ ਸਿੰਘ, ਰਾਮ ਸਿੰਘ, ਕਰਮ ਸਿੰਘ, ਭੂਰਾ ਸਿੰਘ, ਜਗਤਾਰ ਸਿੰਘ ਅਤੇ ਸੁਖਦੇਵ ਸਿੰਘ ਭਵਾਨੀਗੜ੍ਹ ਹਾਜ਼ਰ ਸਨ।