ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 3 ਨਵੰਬਰ
ਹਲਕਾ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਇਥੋਂ ਦੀ ਅਨਾਜ ਮੰਡੀ ਅਤੇ ਖਰੀਦ ਕੇਂਦਰ ਨਦਾਮਪੁਰ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਨਾਲ ਐੱਸਡੀਐੱਮ ਭਵਾਨੀਗੜ੍ਹ ਡਾ. ਵਨੀਤ ਕੁਮਾਰ, ਮਾਰਕੀਟ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਮਿੱਤਲ ਸਨ। ਇਸ ਮੌਕੇ ਵਿਧਾਇਕਾ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।