ਮੇਜਰ ਸਿੰਘ ਮੱਟਰਾਂ
ਭਵਾਨੀਗੜ, 1 ਅਕਤੂਬਰ
ਇਥੋਂ ਨੇੜਲੇ ਪਿੰਡ ਕਾਹਨਗੜ੍ਹ ਦਾ ਕਿਸਾਨ ਮਲਕੀਤ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਖਾ ਕੇ ਆਤਮਹੱਤਿਆ ਕਰ ਲਈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪਿੰਡ ਇਕਾਈ ਕਾਹਨਗੜ੍ਹ ਦੇ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਨੌਜਵਾਨ ਕਿਸਾਨ ਮਲਕੀਤ ਸਿੰਘ (33) ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਲਕੀਤ ਸਿੰਘ ਦੇ ਸਿਰ ਆੜ੍ਹਤੀਏ ਦਾ ਤਿੰਨ ਲੱਖ ਦਾ ਕਰਜ਼ਾ ਸੀ ਪਰ ਉਸ ਦੀ ਦੋ ਤਿੰਨ ਵਾਰ ਫ਼ਸਲ ਖ਼ਰਾਬ ਹੋਣ ਕਾਰਨ ਕਰਜ਼ਾ ਹੋਰ ਵਧਦਾ ਗਿਆ। ਕਰਜ਼ੇ ਕਾਰਨ ਮਲਕੀਤ ਸਿੰਘ ਲਗਾਤਾਰ ਪ੍ਰੇਸ਼ਾਨ ਰਹਿਣ ਲੱਗਾ। ਇਸ ਸਬੰਧੀ ਮਹਿਲਾਂ ਚੌਕ ਪੁਲੀਸ ਚੌਕੀ ਵੱਲੋਂ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਮ੍ਰਿਤਕ ਕਿਸਾਨ ਦੇ ਪਰਿਵਾਰ ਵਿੱਚ ਪਤਨੀ ਤੇ ਦੋ ਛੋਟੇ ਬੱਚੇ ਹਨ।