ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 20 ਦਸੰਬਰ
ਅੱਜ ਭਾਰਤੀ ਕਿਸਾਨ ਯੂਨੀਅਨ (ਅਜ਼ਾਦ) ਦੀ ਬਲਾਕ ਬਲਾਕ ਪੱਧਰੀ ਮੀਟਿੰਗ ਪਿੰਡ ਚੰਨੋਂ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਗੁਰਦੇਵ ਸਿੰਘ ਗੱਜੂਮਾਜਰਾ, ਦਿਲਬਾਗ ਸਿੰਘ ਹਰੀਗੜ੍ਹ ਅਤੇ ਬਲਵਿੰਦਰ ਸਿੰਘ ਲੱਖੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸਾਨਾਂ, ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਅਤੇ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਵੱਡੇ ਸੰਘਰਸ਼ਾਂ ਦੀ ਤਿਆਰੀ ਦੇ ਤੌਰ ’ਤੇ 2 ਜਨਵਰੀ ਨੂੰ ਮਾਝੇ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਤੇ ਮਾਲਵੇ ਅੰਦਰ ਬਰਨਾਲਾ ਵਿੱਚ 6 ਜਨਵਰੀ ਨੂੰ ਵੱਡੇ ਇੱਕਠ ਕੀਤੇ ਜਾਣਗੇ। ਇਸ ਮੌਕੇ ਜਸਵੰਤ ਸਦਰਪੁਰ, ਜੋਗਾ ਮੁਨਸ਼ੀਵਾਲਾ, ਦਰਸ਼ਨ ਸਿੰਘ ਚੰਨੋਂ, ਗਿਆਨ ਸਿੰਘ ਚੰਨੋਂ, ਕੁਲਦੀਪ ਸਿੰਘ ਮੁਨਸ਼ੀਵਾਲਾ ਅਤੇ ਮਹਿੰਦਰ ਸਿੰਘ ਦਿਆਲਪੁਰ ਹਾਜ਼ਰ ਸਨ।