ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 27 ਮਾਰਚ
ਅੱਜ ਇਥੋਂ ਨੇੜਲੇ ਪਿੰਡ ਰੇਤਗੜ੍ਹ ਤੇ ਭੱਟੀਵਾਲ ਖ਼ੁਰਦ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਪ੍ਰਧਾਨ ਕਲਵਿੰਦਰ ਕੌਰ ਦੀ ਅਗਵਾਈ ਹੇਠ ਫਾਇਨਾਂਸ ਕੰਪਨੀਆਂ ਵੱਲੋਂ ਕਰਜ਼ੇ ਦੀ ਵਸੂਲੀ ਖ਼ਿਲਾਫ ਪ੍ਰਦਰਸ਼ਨ ਕਰਕੇ ਨੋਟਿਸਾਂ ਨੂੰ ਫੂਕਿਆ ਗਿਆ। ਕਲਵਿੰਦਰ ਕੌਰ ਤੇ ਜ਼ਿਲ੍ਹਾ ਕਮੇਟੀ ਮੈਂਬਰ ਅਮਰ ਸਿੰਘ ਰੇਤਗੜ ਨੇ ਕਿਹਾ ਕਿ ਪਿਛਲੇ ਸਾਲ ਭਰ ਕਰੋਨਾ ਦੌਰਾਨ ਮਜ਼ਦੂਰਾਂ ਦੇ ਕੰਮਕਾਰ ਪੂਰੀ ਤਰ੍ਹਾਂ ਠੱਪ ਰਹੇ ਹਨ, ਜਿਸ ਕਾਰਨ ਉਹ ਆਰਥਿਕ ਸੰਕਟ ਵਿੱਚ ਹੈ। ਉਨ੍ਹਾਂ ਮੰਗ ਕੀਤੀ ਕਿ ਗਰੀਬ ਪਰਿਵਾਰਾਂ ਦੀਆਂ ਔਰਤਾਂ ਸਿਰ ਚੜ੍ਹੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ 31 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਊ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਬਲਾਕ ਦੇ ਹਜ਼ਾਰਾਂ ਗਰੀਬ ਪਰਿਵਾਰ ਸ਼ਾਮਲ ਹੋਣਗੇ। ਇਸ ਮੌਕੇ ਬਲਾਕ ਦੀ ਮੀਤ ਪ੍ਰਧਾਨ ਮਨਜੀਤ ਕੌਰ ਆਲੋਅਰਖ, ਰਣਜੀਤ ਸਿੰਘ ਪੰਚ, ਰਾਜ਼ ਕੌਰ ਅਤੇ ਅਮਰਜੀਤ ਕੌਰ ਸਮੇਤ ਕਾਫੀ ਔਰਤਾਂ ਤੇ ਮਜ਼ਦੂਰ ਹਾਜ਼ਰ ਸਨ ।