ਮੇਜਰ ਸਿੰਘ ਮੱਟਰਾਂ
ਭਵਾਨੀਗੜ, 27 ਮਈ
ਅੱਜ ਇਥੇ ਗਾਂਧੀਨਗਰ ਦੇ ਵਾਰਡ ਨੰਬਰ 10 ਦੇ ਵਾਸੀਆਂ ਵੱਲੋਂ ਗੰਦੇ ਪਾਣੀ ਦਾ ਨਿਕਾਸ ਠੱਪ ਹੋਣ ਕਾਰਨ ਸਰਕਾਰ ਅਤੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੁਹੱਲਾ ਵਾਸੀ ਸੁਖਦੇਵ ਸਿੰਘ ਜੱਸਲ, ਗਗਨਦੀਪ ਸਿੰਘ, ਪ੍ਰੀਤਮ ਸਿੰਘ ਫੌਜੀ, ਲਾਭ ਸਿੰਘ, ਨੌਰੰਗ ਸਿੰਘ, ਲਾਲੀ ਸਿੰਘ, ਲਖਵਿੰਦਰ ਸਿੰਘ, ਸੰਦੀਪ ਕੌਰ, ਰਾਜ ਕੌਰ, ਚਰਨਜੀਤ ਕੌਰ, ਹਰਦੀਪ ਕੌਰ, ਰਾਜਵਿੰਦਰ ਕੌਰ ਅਤੇ ਗਗਨਦੀਪ ਕੌਰ ਨੇ ਕਿਹਾ ਕਿ ਵਾਰਡ ਵਿੱਚ ਪਾਇਆ ਸੀਵਰੇਜ ਬੰਦ ਹੋਣ ਕਾਰਨ ਗੰਦਾ ਪਾਣੀ ਵਾਰਡ ਦੀ ਮੁੱਖ ਸੜਕ ’ਤੇ ਵਹਿ ਰਿਹਾ ਹੈ। ਇਹ ਗੰਦਾ ਪਾਣੀ ਘਰਾਂ ਅੰਦਰ ਵੀ ਦਾਖਲ ਹੋ ਰਿਹਾ ਹੈ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਹੈ। ਇਸੇ ਦੌਰਾਨ ਵਾਰਡ ਦੇ ਕੌਂਸਲਰ ਸੰਜੀਵ ਕੁਮਾਰ ਲਾਲਕਾ ਅਤੇ ਸੈਨਟਰੀ ਇੰਸਪੈਕਟਰ ਨੇ ਦੱਸਿਆ ਕਿ ਸੀਵਰੇਜ ਅੱਗੇ ਤੋਂ ਬੰਦ ਹੋਣ ਕਾਰਨ ਇਹ ਮੁਸ਼ਕਲ ਆਈ ਹੈ ਅਤੇ ਜਲਦੀ ਹੀ ਪਾਣੀ ਦਾ ਨਿਕਾਸ ਸ਼ੁਰੂ ਹੋ ਜਾਵੇਗਾ।