ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਫਰਵਰੀ
ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਦੀ ਅਗਵਾਈ ਹੇਠ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਹੋਈ, ਜਿਸ ਵਿੱਚ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਅਥਾਰਟੀ ਪਟਿਆਲਾ ਦੇ ਦਫਤਰ ਅੱਗੇ ਪੱਕਾ ਮੋਰਚਾ ਲਗਾਉਣ ਦਾ ਫੈਸਲਾ ਕੀਤਾ ਗਿਆ। ਸ੍ਰੀ ਲਾਡੀ ਨੇ ਦੱਸਿਆ ਕਿ ਮੀਟਿੰਗ ਵਿੱਚ ਕਾਲਾਝਾੜ ਟੌਲ ਪਲਾਜ਼ਾ ਦੇ 60 ਦੇ ਕਰੀਬ ਕਰਮਚਾਰੀਆਂ ਨੂੰ 9 ਮਹੀਨਿਆਂ ਤੋਂ ਉਜਰਤਾਂ ਦੀ ਅਦਾਇਗੀ ਨਹੀਂ ਕੀਤੀ ਗਈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਨੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ, ਟੌਲ ਪਲਾਜ਼ਾ ਪ੍ਰਧਾਨ ਦਵਿੰਦਰਪਾਲ ਸਿੰਘ, ਨਾਜ਼ਰ ਖਾਨ, ਗੁਰਧਿਆਨ ਸਿੰਘ, ਰਾਜਿੰਦਰ ਸਿੰਘ, ਨਾਜਮ ਸਿੰਘ, ਲਖਵਿੰਦਰ ਸਿੰਘ, ਨਾਜਰ ਸਿੰਘ, ਰੰਗੀ ਸਿੰਘ, ਜੀਤੀ ਸਿੰਘ ਸਮੇਤ ਹੋਰ ਕਰਮਚਾਰੀ ਹਾਜਰ ਸਨ।