ਸੰਦੌੜ: ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਧੀਨ ਪੈਂਦੇ ਪਿੰਡ ਕਸਬਾ ਭੁਰਾਲ ਵਿੱਚ ਪੰਚਾਇਤੀ ਚੋਣਾਂ ਜਿੱਤ ਕੇ ਬਣੇ ਸਰਪੰਚ ਬਲਬੀਰ ਸਿੰਘ ਸਣੇ ਪੰਚਾਂ ਦਾ ਨਗਰ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਨੇ 955 ਵੋਟਾਂ ਪ੍ਰਾਪਤ ਕੀਤੀਆਂ। ਉਨ੍ਹਾਂ ਤੋਂ ਇਲਾਵਾ ਲਖਬੀਰ ਸਿੰਘ, ਹਰਪ੍ਰੀਤ ਕੌਰ ਪਤਨੀ ਹਰਬੰਸ ਸਿੰਘ, ਅੰਗਰੇਜ ਸਿੰਘ, ਦਵਿੰਦਰ ਕੌਰ ਪਤਨੀ ਹਰਭਜਨ ਸਿੰਘ, ਟਹਿਲ ਸਿੰਘ ਵਿਰਕ, ਸਤਪਾਲ ਸਿੰਘ, ਰਮਨਦੀਪ ਕੌਰ, ਜਸਵਿੰਦਰ ਕੌਰ ਪੰਚ ਚੁਣੇ ਗਏ। ਸਰਪੰਚ ਬਲਬੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਿਨਾਂ ਵਿਤਕਰੇ ਸਮੁੱਚੇ ਪਿੰਡ ਦਾ ਵਿਕਾਸ ਕਰਨਗੇ। -ਪੱਤਰ ਪ੍ਰੇਰਕ