ਪੱਤਰ ਪ੍ਰੇਰਕ
ਲਹਿਰਾਗਾਗਾ, 26 ਦਸੰਬਰ
ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਪਿੰਡ ਆਲਮਪੁਰ, ਚੋਟੀਆਂ, ਚੂਲੜ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ, ਪੰਜਾਬ ਨੂੰ ਦੇਣ ਦੀ ਗੱਲ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਨੇ ਹਮੇਸ਼ਾ ਪੰਜਾਬੀਆਂ ਨਾਲ ਵਿਤਕਰਾ ਕੀਤਾ ਹੈ। ਬੀਬੀ ਭੱਠਲ ਨੇ ਕਿਹਾ ਕਿ ਹਲਕਾ ਛੱਡ ਕੇ ਭੱਜਣ ਦੀ ਬਿਮਾਰੀ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹੈ। ਬੀਬੀ ਭੱਠਲ ਨੇ 40 ਲੱਖ ਰੁਪਏ ਆਲਮਪੁਰ ਸਟੇਡੀਅਮ ਲਈ ਦੇਣ ਤੋਂ ਇਲਾਵਾ ਸਰਕਾਰੀ ਮਿਡਲ ਸਕੂਲ ਦੀ ਬਿਲਡਿੰਗ ਤੇ ਆਲਮਪੁਰ ਤੋਂ ਭੁਟਾਲ ਕਲਾਂ ਤੱਕ ਸੜਕ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਅਤੇ ਡੇਢ ਕਰੋੜ ਦੇ ਲਗਪਗ ਗਰਾਂਟਾਂ ਇਨ੍ਹਾਂ ਪਿੰਡਾਂ ਨੂੰ ਦਿੱਤੀਆਂ।