ਰਮੇਸ਼ ਭਾਰਦਵਾਜ
ਲਹਿਰਾਗਾਗਾ, 19 ਅਕਤੂਬਰ
ਇਥੇ ਬੀਕੇਯੂ ਏਕਤਾ ਉਗਰਾਹਾਂ ਨੇ ਬਲਾਕ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ’ਚ ਰਿਲਾਇੰਸ ਪੰਪ ਅੱਗੇ ਪੱਕੇ ਧਰਨੇ ਦੇ 382ਵੇਂ ਦਿਨ 1121 ਬਾਸਮਤੀ ਅਤੇ ਮੁੱਛਲ ਝੋਨੇ ਦਾ ਝਾੜ ਘੱਟ ਨਿਕਲਣ ਨੂੰ ਅਹਿਮ ਮੁੱਦਾ ਬਣਾਇਆ। ਜਥੇਬੰਦੀ ਨੇ ਇਸ ਮਸਲੇ ਬਾਰੇ ਐੱਸਡੀਐਮ ਨਵਨੀਤ ਕੌਰ ਸੇਖੋਂ ਨੂੰ ਮੰਗ ਪੱਤਰ ਦੇ ਕੇ ਤੁਰੰਤ ਗਿਰਦਾਵਰੀ ਕਰਵਾਕੇ ਤੁਰੰਤ ਮੁਆਵਜ਼ਾ ਦੇਣ ਲਈ ਕਿਹਾ। ਬਾਲਕ ਦੇ ਜਰਨਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਨੇ ਕਿਹਾ ਕਿ ਇਸ ਵਾਰ 1121 ਅਤੇ ਮੁੱਛਲ ਜੀਰੀ ਦੀਆਂ ਕਿਸਮਾਂ ਦੇ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਨੂੰ ਭਾਰੀ ਮਾਲੀ ਨੁਕਸਾਨ ਹੋਇਆ ਹੈ। ਇਸ ਸਭ ਖੇਤੀ ਮੋਟਰਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਹੋਇਆ ਹੈ। ਇਸ ਮੌਕੇ ਦਰਸ਼ਨ ਸਿੰਘ ਚੰਗਾਲੀਵਾਲਾ, ਸੂਬਾ ਸਿੰਘ ਸੰਗਤਪੁਰਾ, ਮਾਸਟਰ ਗੁਰਚਰਨ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਜਗਦੀਪ ਸਿੰਘ ਲਹਿਲ ਖੁਰਦ, ਭੋਲਾ ਸਿੰਘ ਭੁਟਾਲ ਕਲਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਪ੍ਰੀਤਮ ਸਿੰਘ ਲਹਿਲ ਕਲਾ, ਜਸਵੀਰ ਕੌਰ ਲਹਿਲ ਕਲਾ, ਮਹਿਲਾ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ, ਜਸਵਿੰਦਰ ਕੌਰ ਗਾਗਾ ਵਿਚਾਰ ਸਾਂਝੇ ਕੀਤੇ।